ਪ੍ਰਧਾਨ ਮੰਤਰੀ ਮੋਦੀ ਨੇ ਮੁਦਰਾ ਯੋਜਨਾ ਦੇ ਲਾਭਕਾਰੀਆਂ ਨਾਲ ਕੀਤੀ ਗੱਲਬਾਤ

ਨਵੀਂ ਦਿੱਲੀ, 8 ਅਪ੍ਰੈਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁਦਰਾ ਯੋਜਨਾ ਦੇ 10 ਸਾਲ ਪੂਰੇ ਹੋਣ ਦੇ ਮੌਕੇ ’ਤੇ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ‘ਐਕਸ’ ’ਤੇ ਲਿਖਿਆ ਕਿ ਮੈਂ ਪੂਰੇ ਭਾਰਤ ਤੋਂ ਮੁਦਰਾ ਲਾਭਪਾਤਰੀਆਂ ਨੂੰ ਆਪਣੇ ਨਿਵਾਸ ’ਤੇ ਸੱਦਾ ਦਿੱਤਾ ਸੀ। ਉਨ੍ਹਾਂ ਨੇ ਇਸ ਯੋਜਨਾ ਨਾਲ ਉਨ੍ਹਾਂ ਦੇ ਜੀਵਨ ਵਿਚ ਆਈਆਂ ਤਬਦੀਲੀਆਂ ਬਾਰੇ ਦਿਲਚਸਪ ਜਾਣਕਾਰੀ ਸਾਂਝੀ ਕੀਤੀ। ਮੁਦਰਾ ਯੋਜਨਾ ਨੇ ਬਹੁਤ ਸਾਰੇ ਸੁਪਨਿਆਂ ਨੂੰ ਹਕੀਕਤ ਵਿਚ ਬਦਲ ਦਿੱਤਾ ਹੈ। ਉਨ੍ਹਾਂ ਲਿਖਿਆ ਕਿ ਅੱਜ, ਜਦੋਂ ਅਸੀਂ ਮੁਦਰਾ ਯੋਜਨਾ ਦੇ 10 ਸਾਲ ਪੂਰੇ ਕਰ ਰਹੇ ਹਾਂ, ਮੈਂ ਉਨ੍ਹਾਂ ਸਾਰਿਆਂ ਨੂੰ ਵਧਾਈ ਦੇਣਾ ਚਾਹੁੰਦਾ ਹਾਂ ਜਿਨ੍ਹਾਂ ਦੀ ਜ਼ਿੰਦਗੀ ਇਸ ਯੋਜਨਾ ਕਾਰਨ ਬਦਲ ਗਈ ਹੈ। ਇਸ ਦਹਾਕੇ ਵਿਚ, ਮੁਦਰਾ ਯੋਜਨਾ ਨੇ ਬਹੁਤ ਸਾਰੇ ਸੁਪਨਿਆਂ ਨੂੰ ਹਕੀਕਤ ਵਿਚ ਬਦਲ ਦਿੱਤਾ ਹੈ। ਇਸ ਨੇ ਉਨ੍ਹਾਂ ਲੋਕਾਂ ਨੂੰ ਸਸ਼ਕਤ ਬਣਾਇਆ ਹੈ ਜਿਨ੍ਹਾਂ ਨੂੰ ਪਹਿਲਾਂ ਵਿੱਤੀ ਸਹਾਇਤਾ ਤੋਂ ਇਨਕਾਰ ਕੀਤਾ ਗਿਆ ਸੀ। ਇਹ ਦਰਸਾਉਂਦਾ ਹੈ ਕਿ ਭਾਰਤ ਦੇ ਲੋਕਾਂ ਲਈ ਕੁਝ ਵੀ ਅਸੰਭਵ ਨਹੀਂ ਹੈ।