ਮਨੋਰੰਜਨ ਕਾਲੀਆ ਦੇ ਘਰ ਹੋਏ ਹਮਲੇ ਦੀ ਰੰਧਾਵਾ ਵਲੋਂ ਨਿਖੇਧੀ

ਚੰਡੀਗੜ੍ਹ, 8 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- ਲੋਕ ਸਭਾ ਮੈਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਟਵੀਟ ਕਰਦੇ ਹੋਏ ਕਿਹਾ ਕਿ ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ ਹੋਏ ਗ੍ਰਨੇਡ ਹਮਲੇ ਦੀ ਮੈਂ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਾ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਲਾਪਰਵਾਹੀਆਂ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਹਾਸ਼ੀਏ ’ਤੇ ਲਿਆ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭੁੱਲ ਗਿਆ ਕਿ ਸਿਰਫ ਖ਼ੁਦ ਦੀ ਜਾਂ ਦਿੱਲੀ ਵਾਲਿਆਂ ਦੀ ਹੀ ਨਹੀਂ ਬਲਕਿ ਪੰਜਾਬ ਦੇ ਹਰ ਖਾਸ ਅਤੇ ਆਮ ਨਾਗਰਿਕ ਦੀ ਵੀ ਸੁਰੱਖਿਆ ਦੀ ਜ਼ਿੰਮੇਵਾਰੀ ਤੁਹਾਡੀ ਹੀ ਬਣਦੀ ਹੈ, ਪਰ ਅਫਸੋਸ ਹੈ ਕਿ ਤੁਸੀ ਗ੍ਰਹਿ ਮੰਤਰੀ ਵਜੋਂ ਪਹਿਲੇ ਦਿਨ ਤੋਂ ਹੀ ਸੁਰੱਖਿਆ ਮਾਮਲੇ ’ਚ ਫੇਲ੍ਹ ਸਾਬਿਤ ਹੁੰਦੇ ਆਏ ਹੋ।