ਜਲ੍ਹਿਆਂਵਾਲਾ ਬਾਗ਼ ਵਿਖੇ ਨਤਮਸਤਕ ਹੋਏ ਰਾਜਪਾਲ

ਅੰਮ੍ਰਿਤਸਰ, 8 ਅਪ੍ਰੈਲ (ਸੁਰਿੰਦਰ ਕੋਛੜ)- ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੰਮ੍ਰਿਤਸਰ ਪਹੁੰਚੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਸਵੇਰੇ ਕਰੀਬ 9 ਵਜੇ ਜਲ੍ਹਿਆਂਵਾਲਾ ਬਾਗ਼ ਪਹੁੰਚੇ। ਉਨ੍ਹਾਂ ਉੱਥੇ ਸ਼ਹੀਦੀ ਸਮਾਰਕ ’ਤੇ ਸ਼ਰਧਾਂਜਲੀ ਭੇਟ ਕੀਤੀ ਅਤੇ ਅਮਰ ਜੋਤੀ ਵਿਖੇ ਵੀ ਨਤਮਸਤਕ ਹੋਏ। ਇਸ ਮੌਕੇ ਜਲ੍ਹਿਆਂਵਾਲਾ ਬਾਗ਼ ਨੈਸ਼ਨਲ ਮੈਮੋਰੀਅਲ ਟਰੱਸਟ ਦੇ ਸਕੱਤਰ ਸੂ. ਕੁਮਾਰ ਮੁਖਰਜੀ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।