ਮੁੱਖ ਮੰਤਰੀ ਭਜਨ ਲਾਲ ਸ਼ਰਮਾ ਥੋੜ੍ਹੇ ਸਮੇਂ ਵਿਚ ਪੁੱਜ ਰਹੇ ਹਨ ਹਰੀਕੇ ਪੱਤਣ

ਹਰੀਕੇ ਪੱਤਣ, (ਤਰਨਤਾਰਨ), 8 ਅਪ੍ਰੈਲ (ਸੰਜੀਵ ਕੁੰਦਰਾ)- ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ, ਜੋ ਕਿ ਬਿਆਸ ਸਤਲੁਜ ਦਰਿਆਵਾਂ ਦੇ ਸੰਗਮ ਹਰੀਕੇ ਹੈੱਡ ਵਰਕਸ ’ਤੇ ਪਾਣੀ ਦਾ ਜਾਇਜ਼ਾ ਲੈਣ ਲਈ ਪਹੁੰਚ ਰਹੇ ਹਨ। ਮੁੱਖ ਮੰਤਰੀ ਭਜਨ ਲਾਲ ਸ਼ਰਮਾ ਦਾਣਾ ਮੰਡੀ ਹਰੀਕੇ ਪੱਤਣ ਵਿਖੇ ਹੈਲੀਕਾਪਟਰ ਰਾਹੀਂ ਥੋੜ੍ਹੇ ਸਮੇਂ ਵਿਚ ਹੀ ਪੁੱਜ ਰਹੇ ਹਨ। ਜ਼ਿਲ੍ਹਾ ਤਰਨਤਾਰਨ ਪ੍ਰਸ਼ਾਸਨ ਵਲੋਂ ਇਸ ਨੂੰ ਲੈ ਕੇ ਸੁਰੁੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।