ਮਨੋਰੰਜਨ ਕਾਲੀਆ ਦੇ ਘਰ ’ਤੇ ਹੋਏ ਹਮਲੇ ਨੇ ਸੂਬੇ ਦੀ ਕਾਨੂੰਨ ਵਿਵਸਥਾ ’ਤੇ ਖੜੇ ਕੀਤੇ ਸਵਾਲ- ਡਾ. ਦਲਜੀਤ ਸਿੰਘ ਚੀਮਾ

ਚੰਡੀਗੜ੍ਹ, 8 ਅਪ੍ਰੈਲ- ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ ਹੋਏ ਗ੍ਰਨੇਡ ਹਮਲੇ ’ਤੇ ਦੀ ਨਿੰਦਾ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦਾ ਰੱਬ ਹੀ ਰਾਖਾ ਹੈ। ਉਨ੍ਹਾਂ ਕਿਹਾ ਕਿ ਸਾਬਕਾ ਮੰਤਰੀ ਸ੍ਰੀ ਮਨੋਰੰਜਨ ਕਾਲੀਆ ਦੇ ਘਰ ਉਪਰ ਹੋਏ ਗ੍ਰਨੇਡ ਹਮਲੇ ਨੇ ਪੰਜਾਬ ਦੀ ਅਮਨ ਤੇ ਕਾਨੂੰਨ ਵਿਵਸਥਾ ’ਤੇ ਫਿਰ ਵੱਡੇ ਸਵਾਲ ਖੜੇ ਕੀਤੇ ਹਨ। ਇਹ ਪੰਜਾਬ ਨੂੰ ਬਰਬਾਦ ਕਰਨ ਦੀ ਵੱਡੀ ਸਾਜ਼ਿਸ਼ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਪ੍ਰਭਾਵ ਨਾਲ ਅਸਤੀਫ਼ਾ ਦੇਣਾ ਚਾਹੀਦਾ ਹੈ। ਹੁਣ ਗੱਲ ਤੁਹਾਡੇ ਵੱਸ ਦੀ ਨਹੀਂ ਰਹੀ।