JALANDHAR WEATHER

ਦਹਿਸ਼ਤ ਫੈਲਾਉਣ ਲਈ ਕੀਤਾ ਗਿਆ ਸੀ ਮਨੋਰੰਜਨ ਕਾਲੀਆ ਦੇ ਘਰ ਹਮਲਾ- ਅਰਪਿਤ ਸ਼ੁਕਲਾ

ਚੰਡੀਗੜ੍ਹ, 8 ਅਪ੍ਰੈਲ- ਮਨੋਰੰਜਨ ਕਾਲੀਆ ’ਤੇ ਹੋਏ ਹਮਲੇ ਤੋਂ ਬਾਅਦ ਪੰਜਾਬ ਪੁਲਿਸ ਵਲੋਂ ਅਹਿਮ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਗੱਲ ਕਰਦੇ ਹੋਏ ਸਪੈਸ਼ਲ ਡੀ.ਜੀ.ਪੀ. ਪੰਜਾਬ ਅਰਪਿਤ ਸ਼ੁਕਲਾ ਨੇ ਕਿਹਾ ਕਿ ਉਨ੍ਹਾਂ ਦੇ ਘਰ ’ਤੇ ਹੈਂਡ ਗ੍ਰਨੇਡ ਸੁੱਟਿਆ ਗਿਆ ਸੀ ਤੇ ਇਸ ਮਾਮਲੇ ਵਿਚ 12 ਘੰਟਿਆਂ ਦੇ ਅੰਦਰ ਕਾਰਵਾਈ ਕਰਦੇ ਹੋਏ 2 ਦੋਸ਼ੀਆਂ ਨੂੰ ਪੁਲਿਸ ਵਲੋਂ ਗਿ੍ਫ਼ਤਾਰ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਹਮਲੇ ਵਿਚ ਵਰਤਿਆ ਗਿਆ ਈ-ਰਿਕਸ਼ਾ ਵੀ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਸਾਰੀ ਸਾਜਿਸ਼ ਜੀਸ਼ਾਨ ਅਖ਼ਤਰ ਤੇ ਸ਼ਹਿਜ਼ਾਦ ਭੱਟੀ ਵਲੋਂ ਰਚੀ ਗਈ ਸੀ ਤੇ ਇਹ ਹਮਲਾ ਦਹਿਸ਼ਤ ਫੈਲਾਉਣ ਲਈ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਹਮਲੇ ਨੂੰ ਲੈ ਕੇ ਕੇਂਦਰੀ ਏਜੰਸੀਆਂ ਨਾਲ ਸੰਪਰਕ ਸਾਧਿਆ ਗਿਆ ਹੈ ਤੇ ਪੁਲਿਸ ਵਲੋਂ ਜਾਂਚ ਅਜੇ ਜਾਰੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ