ਮਨੋਰੰਜਨ ਕਾਲੀਆ 'ਤੇ ਹਮਲੇ ਪਿੱਛੇ ਲਾਰੈਂਸ ਬਿਸ਼ਨੋਈ ਦਾ ਹੱਥ - 'ਆਪ' ਨੇਤਾ ਦੀਪਕ ਬਾਲੀ

ਚੰਡੀਗੜ੍ਹ, 8 ਅਪ੍ਰੈਲ-ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ 'ਤੇ ਹੋਏ ਹਮਲੇ 'ਤੇ ਆਮ ਆਦਮੀ ਪਾਰਟੀ (ਆਪ) ਨੇਤਾ ਦੀਪਕ ਬਾਲੀ ਨੇ ਕਿਹਾ ਕਿ ਲਾਰੈਂਸ ਬਿਸ਼ਨੋਈ ਪੰਜਾਬ ਵਿਚ ਅਜਿਹੇ ਹਮਲੇ ਕਰਵਾ ਰਿਹਾ ਹੈ। ਦੀਪਕ ਬਾਲੀ ਨੇ ਮਨੋਰੰਜਨ ਕਾਲੀਆ ਨਾਲ ਉਨ੍ਹਾਂ ਦੀ ਜਲੰਧਰ ਸਥਿਤ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਉਨ੍ਹਾਂ ਨੇ ਉਨ੍ਹਾਂ ਦਾ ਹਾਲ ਪੁੱਛਿਆ ਅਤੇ ਘਟਨਾ ਬਾਰੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ਪੁਲਿਸ ਆਪਣਾ ਕੰਮ ਕਰ ਰਹੀ ਹੈ ਅਤੇ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ ਪਰ ਸੱਚਾਈ ਇਹ ਹੈ ਕਿ ਲਾਰੈਂਸ ਬਿਸ਼ਨੋਈ ਪਾਕਿਸਤਾਨ ਨਾਲ ਮਿਲ ਕੇ ਪੰਜਾਬ ਵਿਚ ਅਜਿਹੀਆਂ ਗਤੀਵਿਧੀਆਂ ਨੂੰ ਅੰਜਾਮ ਦੇ ਰਿਹਾ ਹੈ।