ਜ਼ਮੀਨੀ ਵਿਵਾਦ ਨੂੰ ਲੈ ਕੇ ਪਿੰਡ ਚਣਕੋਈਆਂ ਖੁਰਦ 'ਚ ਚੱਲੀ ਗੋਲੀ

ਦੋਰਾਹਾ, 8 ਅਪ੍ਰੈਲ (ਮਨਜੀਤ ਸਿੰਘ ਗਿੱਲ)-ਦੋਰਾਹਾ ਲਾਗਲੇ ਪਿੰਡ ਚਣਕੋਈਆਂ ਖੁਰਦ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲੀ ਚੱਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਚਣਕੋਈਆਂ ਖੁਰਦ ਦੀ ਇਸ ਜ਼ਮੀਨ ਨੂੰ ਲੈ ਕੇ ਕੁਝ ਵਿਅਕਤੀ ਕਬਜ਼ਾ ਕਰਨ ਆਏ ਸਨ ਅਤੇ ਦੋਵੇਂ ਧਿਰਾਂ ਵਿਚਕਾਰ ਟਕਰਾਅ ਪੈਦਾ ਹੋ ਗਿਆ ਤੇ ਹਵਾਈ ਫਾਇਰ ਕੀਤੇ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ਉਤੇ ਪੁੱਜ ਗਈ ਪਰ ਪੁਲਿਸ ਵਲੋਂ ਹਾਲੇ ਤੱਕ ਇਸ ਘਟਨਾ ਸਬੰਧੀ ਕੋਈ ਵੀ ਅਧਿਕਾਰਿਤ ਬਿਆਨ ਨਹੀਂ ਦਿੱਤਾ ਗਿਆ।