JALANDHAR WEATHER

ਚੋਰੀ ਦੀਆਂ ਵਾਰਦਾਤਾਂ ’ਚ ਸ਼ਾਮਿਲ 2 ਦੋਸ਼ੀ ਕਾਬੂ

ਜੈਤੋ, 8 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੰਜੀ ਪੱਤਰ ਪ੍ਰੇਰਕ)- ਸਥਾਨਕ ਪੁਲਿਸ ਨੇ ਚੋਰੀ ਦੀ ਵਾਰਦਾਤ ’ਚ ਸ਼ਾਮਿਲ ਦੋਸ਼ੀਆਂ ਨੂੰ 24 ਘੰਟਿਆਂ ਅੰਦਰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਇਸ ਮੌਕੇ ਸੁਖਦੀਪ ਸਿੰਘ ਡੀ.ਐਸ.ਪੀ. (ਸਬ-ਡਵੀਜ਼ਨ) ਜੈਤੋ ਨੇ ਦੱਸਿਆ ਕਿ ਥਾਣਾ ਜੈਤੋ ਵਲੋਂ ਚੋਰੀ ਦੀਆਂ ਵਾਰਦਾਤਾਂ ਵਿਚ ਸ਼ਾਮਿਲ 2 ਦੋਸ਼ੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇੰਸਪੈਕਟਰ ਗੁਰਵਿੰਦਰ ਸਿੰਘ ਅਫਸਰ ਥਾਣਾ ਜੈਤੋ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੇ ਸਨ ਅਤੇ ਗਸ਼ਤ ਦੌਰਾਨ ਦਾਣਾ ਮੰਡੀ ਜੈਤੋ ਕੋਲ ਮੌਜੂਦ ਸੀ ਤਾਂ ਇਤਲਾਹ ਮਿਲੀ ਕਿ ਇਕ ਚੋਰ ਗਰੋਹ ਦੇ ਮੈਂਬਰ ਚੋਰੀਆਂ ਅਤੇ ਮੋਟਰਸਾਈਕਲ ਚੋਰੀ ਕਰਦੇ ਹਨ। ਇਸ ਦੌਰਾਨ ਇਹ ਕਾਬੂ ਕੀਤੇ ਤੇ ਮਾਮਲਾ ਦਰਜ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ