ਜ਼ਿਲ੍ਹਾ ਸੰਗਰੂਰ ਵਿਚ ਕਣਕ ਦੀ ਵਾਢੀ ਸ਼ੁਰੂ
ਸੰਗਰੂਰ, 8 ਅਪ੍ਰੈਲ (ਧੀਰਜ ਪਸ਼ੋਰੀਆ)-ਜ਼ਿਲ੍ਹਾ ਸੰਗਰੂਰ ਵਿਚ ਕਣਕ ਦੀ ਹੱਥੀਂ ਵਾਢੀ ਸ਼ੁਰੂ ਹੋ ਗਈ ਹੈ। ਜ਼ਿਕਰਯੋਗ ਹੈ ਕਿ ਜ਼ਿਲ੍ਹੇ ਵਿਚ 238700 ਹੈਕਟੇਅਰ ਰਕਬਾ ਕਣਕ ਦੀ ਕਾਸ਼ਤ ਹੇਠ ਹੈ। ਇਸ ਵਾਰ ਮਾਰਚ ਮਹੀਨੇ ਵਿਚ ਪਈ ਠੰਡ ਕਾਰਨ ਕਣਕ ਦਾ ਝਾੜ ਵਧਣ ਦੀ ਸੰਭਾਵਨਾ ਹੈ। ਪਿਛਲੇ ਸਾਲ ਜ਼ਿਲ੍ਹੇ ਵਿਚ ਕਣਕ ਦਾ ਝਾੜ 5666 ਕਿਲੋ ਪ੍ਰਤੀ ਹੈਕਟੇਅਰ ਨਿਕਲਿਆ ਸੀ। ਉਧਰ ਕਣਕ ਦੀ ਖਰੀਦ ਲਈ ਮੰਡੀਆਂ ਵਿਚ ਪੂਰੇ ਪ੍ਰਬੰਧ ਕਰ ਲਏ ਗਏ ਹਨ।
;
;
;
;
;
;
;
;
;