JALANDHAR WEATHER

ਭਾਰਤ ਦਾ ਮੋਬਾਈਲ ਫੋਨ ਨਿਰਯਾਤ 2 ਲੱਖ ਕਰੋੜ ਰੁਪਏ ਤੋਂ ਵੱਧ: ਅਸ਼ਵਨੀ ਵੈਸ਼ਨਵ

ਨਵੀਂ ਦਿੱਲੀ, 8 ਅਪ੍ਰੈਲ - ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਐਲਾਨ ਕੀਤਾ ਕਿ ਭਾਰਤ ਦਾ ਸਮਾਰਟ ਫੋਨ ਨਿਰਯਾਤ ਇਕ ਇਤਿਹਾਸਕ ਮੀਲ ਪੱਥਰ 'ਤੇ ਪਹੁੰਚ ਗਿਆ ਹੈ, ਜੋ ਪਿਛਲੇ ਵਿੱਤੀ ਸਾਲ 2024-25 ਵਿਚ 2 ਲੱਖ ਕਰੋੜ ਰੁਪਏ ਨੂੰ ਪਾਰ ਕਰ ਗਿਆ ਹੈ। ਵੈਸ਼ਨਵ ਨੇ ਕਿਹਾ, "ਸਮਾਰਟ ਫੋਨ ਨਿਰਯਾਤ ਨੇ 2 ਲੱਖ ਕਰੋੜ ਰੁਪਏ ਦਾ ਨਵਾਂ ਰਿਕਾਰਡ ਹਾਸਿਲ ਕੀਤਾ ਹੈ, ਜਿਸ ਨਾਲ ਮੋਬਾਈਲ ਫੋਨ ਭਾਰਤ ਤੋਂ ਸਭ ਤੋਂ ਵੱਧ ਨਿਰਯਾਤ ਕੀਤੇ ਜਾਣ ਵਾਲੇ ਸਮਾਨਾਂ ਵਿਚ ਸ਼ਾਮਿਲ ਹੋ ਗਏ ਹਨ। ਇਹ ਵਿੱਤੀ ਸਾਲ 2023-24 ਦੇ ਮੁਕਾਬਲੇ 54% ਵਾਧਾ ਦਰਸਾਉਂਦਾ ਹੈ, ਜਿਸ ਵਿਚ ਸਿਰਫ਼ ਆਈਫੋਨ ਨਿਰਯਾਤ ਲਗਭਗ 1.5 ਲੱਖ ਕਰੋੜ ਰੁਪਏ ਦਾ ਹੈ।"

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ