JALANDHAR WEATHER

ਅੱਜ ਤੋਂ ਪੰਜਾਬ ’ਚ ਹੋ ਸਕਦੀ ਹੈ ਹਲਕੀ ਤੋਂ ਦਰਮਿਆਨੀ ਬਾਰਿਸ਼- ਮੌਸਮ ਵਿਭਾਗ

ਚੰਡੀਗੜ੍ਹ, 9 ਅਪ੍ਰੈਲ- ਪੰਜਾਬ ਵਿਚ ਬਹੁਤ ਜ਼ਿਆਦਾ ਗਰਮੀ ਪੈ ਰਹੀ ਹੈ। ਸੂਬੇ ਦਾ ਦਿਨ ਦਾ ਤਾਪਮਾਨ 43.1 ਡਿਗਰੀ ਤੱਕ ਪਹੁੰਚ ਗਿਆ ਹੈ। ਬਠਿੰਡਾ ਸਭ ਤੋਂ ਗਰਮ ਰਿਹਾ ਹੈ। ਪਿਛਲੇ 24 ਘੰਟਿਆਂ ਵਿਚ, ਰਾਜ ਦੇ ਤਾਪਮਾਨ ਵਿਚ 0.2 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਇਹ ਆਮ ਤਾਪਮਾਨ ਨਾਲੋਂ 5.6 ਡਿਗਰੀ ਵੱਧ ਹੈ। ਸਾਰੇ ਜ਼ਿਲ੍ਹਿਆਂ ਵਿਚ ਤਾਪਮਾਨ 40 ਡਿਗਰੀ ਤੋਂ ਵੱਧ ਹੈ। ਅੱਜ ਮੌਸਮ ਵਿਭਾਗ ਨੇ 12 ਜ਼ਿਲ੍ਹਿਆਂ ਵਿਚ ਹੀਟ ਵੇਵ ਦਾ ਯੈਲੋ ਅਲਰਟ ਅਤੇ ਚਾਰ ਜ਼ਿਲ੍ਹਿਆਂ ਵਿਚ ਆਰੇਂਜ ਅਲਰਟ ਜਾਰੀ ਕੀਤੀ ਹੈ। ਮੌਸਮ ਵਿਭਾਗ ਦੇ ਅਨੁਸਾਰ, ਪੱਛਮੀ ਗੜਬੜੀ ਅੱਜ ਤੋਂ ਸਰਗਰਮ ਹੋ ਗਈ ਹੈ। ਅਜਿਹੀ ਸਥਿਤੀ ਵਿਚ, 9, 10 ਅਤੇ 11 ਅਪ੍ਰੈਲ ਨੂੰ ਰਾਜ ਵਿਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ