ਸਾਬਕਾ ਮੰਤਰੀ ਜਥੇਦਾਰ ਰਣਧੀਰ ਸਿੰਘ ਚੀਮਾ ਦਾ ਦਿਹਾਂਤ

ਫਤਿਹਗੜ੍ਹ ਸਾਹਿਬ, 9 ਅਪ੍ਰੈਲ (ਬਲਜਿੰਦਰ ਸਿੰਘ)- ਸਾਬਕਾ ਮੰਤਰੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ ਅਤੇ ਟਕਸਾਲੀ ਅਕਾਲੀ ਆਗੂ ਜਥੇਦਾਰ ਰਣਧੀਰ ਸਿੰਘ ਚੀਮਾ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਕੇ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਦੇ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਕਰੀਮਪੁਰਾ ਦੀ ਸ਼ਮਸ਼ਾਨ ਘਾਟ ਵਿਚ ਅੱਜ ਦੁਪਹਿਰ 4 ਵਜੇ ਕੀਤਾ ਜਾਵੇਗਾ।