JALANDHAR WEATHER

ਜੰਮੂ ਕਸ਼ਮੀਰ: ਨਵੇਂ ਵਕਫ਼ ਕਾਨੂੰਨ ਨੂੰ ਲੈ ਕੇ ਵਿਧਾਨ ਸਭਾ ’ਚ ਵੱਡਾ ਹੰਗਾਮਾ

ਸ੍ਰੀਨਗਰ, 9 ਅਪ੍ਰੈਲ- ਜੰਮੂ-ਕਸ਼ਮੀਰ ਵਿਧਾਨ ਸਭਾ ਵਿਚ ਨਵੇਂ ਵਕਫ਼ ਕਾਨੂੰਨ ਨੂੰ ਲੈ ਕੇ ਲਗਾਤਾਰ ਅੱਜ ਤੀਜੇ ਦਿਨ ਵੀ ਹੰਗਾਮਾ ਜਾਰੀ ਰਿਹਾ। ਨੈਸ਼ਨਲ ਕਾਨਫ਼ਰੰਸ (ਐਨ.ਸੀ.) ਅਤੇ ਭਾਜਪਾ ਵਿਧਾਇਕਾਂ ਵਿਚਕਾਰ ਲੜਾਈ ਹੋ ਗਈ ਤੇ ਵਿਧਾਨ ਸਭਾ ਦੀ ਕਾਰਵਾਈ ਦੁਪਹਿਰ 1 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ। ਜਦੋਂ ਨੈਸ਼ਨਲ ਕਾਨਫਰੰਸ ਦੇ ਵਿਧਾਇਕ ਨਵੇਂ ਕਾਨੂੰਨ ’ਤੇ ਚਰਚਾ ਦੀ ਮੰਗ ਕਰ ਰਹੇ ਸਨ, ਤਾਂ ਭਾਜਪਾ ਦੇ ਵਿਧਾਇਕ ਵਿਧਾਨ ਸਭਾ ਦੇ ਬਾਹਰ ਰਾਜ ਸਰਕਾਰ ਵਿਰੁੱਧ ਪ੍ਰਦਰਸ਼ਨ ਕਰ ਰਹੇ ਸਨ ਤੇ ਭਾਜਪਾ ਵਿਧਾਇਕ ਜਦੋਂ ਵਿਧਾਨ ਸਭਾ ਪਹੁੰਚੇ ਤਾਂ ਉਨ੍ਹਾਂ ਅਤੇ ਨੈਸ਼ਨਲ ਕਾਨਫਰੰਸ ਦੇ ਵਿਧਾਇਕਾਂ ਵਿਚਕਾਰ ਝੜਪ ਹੋ ਗਈ। ਇਸ ਦੌਰਾਨ ‘ਆਪ’ ਵਿਧਾਇਕ ਮਹਿਰਾਜ ਮਲਿਕ ਦੀ ਪੀ.ਡੀ.ਪੀ. ਵਿਧਾਇਕ ਵਹੀਦ ਪਾਰਾ ਨਾਲ ਤਿੱਖੀ ਬਹਿਸ ਹੋਈ। ‘ਆਪ’ ਵਿਧਾਇਕ ਨੇ ਵਾਹਿਦ ਪਾਰਾ ’ਤੇ ਭਾਜਪਾ ਨਾਲ ਮਿਲੀਭੁਗਤ ਦਾ ਦੋਸ਼ ਲਗਾਇਆ। ਭਾਜਪਾ ਦਾ ਕਹਿਣਾ ਹੈ ਕਿ ਜਦੋਂ ਬਿੱਲ ਲੋਕ ਸਭਾ ਅਤੇ ਰਾਜ ਸਭਾ ਵਿਚ ਚਰਚਾ ਤੋਂ ਬਾਅਦ ਪਾਸ ਹੋ ਜਾਂਦਾ ਹੈ, ਤਾਂ ਵਿਧਾਨ ਸਭਾ ਵਿਚ ਇਸ ’ਤੇ ਚਰਚਾ ਕਰਨ ਦਾ ਕੋਈ ਮਤਲਬ ਨਹੀਂ ਹੈ। ਇਸ ਦੇ ਨਾਲ ਹੀ ਵਿਧਾਨ ਸਭਾ ਸਪੀਕਰ ਨੇ ਵੀ ਨਿਯਮਾਂ ਦਾ ਹਵਾਲਾ ਦਿੰਦੇ ਹੋਏ ਚਰਚਾ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ