ਹੈਰੋਇਨ, ਹਥਿਆਰਾਂ ਤੇ ਫੋਨਾਂ ਸਮੇਤ 2 ਵਿਅਕਤੀ ਕਾਬੂ

ਮਲੇਰਕੋਟਲਾ, 9 ਅਪ੍ਰੈਲ (ਮੁਹੰਮਦ ਹਨੀਫ਼ ਥਿੰਦ)-ਅੱਜ ਕਾਨਫ਼ਰੰਸ ਹਾਲ ਮਲੇਰਕੋਟਲਾ ਵਿਖੇ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਅਤੇ ਜ਼ਿਲ੍ਹਾ ਮਲੇਰਕੋਟਲਾ ਦੇ ਪੁਲਿਸ ਮੁਖੀ ਉਲੰਪੀਅਨ ਜਨਾਬ ਗਗਨ ਅਜੀਤ ਸਿੰਘ ਵਲੋਂ ਬੁਲਾਈ ਗਈ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕੋਲੋਂ 96 ਗ੍ਰਾਮ ਹੈਰੋਇਨ, ਇਕ ਪਿਸਟਲ 32 ਬੋਰ, ਇਕ ਜ਼ਿੰਦਾ ਕਾਰਤੂਸ, ਤਿੰਨ ਖੋਲ ਕਾਰਤੂਸ, ਮੋਟਰਸਾਈਕਲ ਅਤੇ 2 ਮੋਬਾਈਲ ਬਰਾਮਦ ਕੀਤੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਖਿਲਾਫ਼ ਮੁਕੱਦਮਾ ਨੰਬਰ 31 ਵੱਖ-ਵੱਖ ਧਾਰਾਵਾਂ 109 ਬੀ.ਐਨ.ਐਸ, 25-54-59-ਏ, 21 ਐਨ.ਡੀ.ਪੀ.ਐਸ.ਐਕਟ ਤਹਿਤ ਥਾਣਾ ਸਦਰ ਅਹਿਦਗੜ੍ਹ ਵਿਚ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਹੈ।