ਗ੍ਰਨੇਡ ਹਮਲੇ ਦੇ ਦੋਸ਼ੀਆਂ ਦਾ 6 ਦਿਨ ਦਾ ਮਿਲਿਆ ਰਿਮਾਂਡ

ਜਲੰਧਰ, 9 ਅਪ੍ਰੈਲ-ਭਾਜਪਾ ਦੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਬੀਤੀ ਰਾਤ ਗ੍ਰਨੇਡ ਸੁੱਟਣ ਵਾਲੇ ਦੋ ਦੋਸ਼ੀਆਂ ਨੂੰ ਪੁਲਿਸ ਵਲੋਂ ਗ੍ਰਿਫਤਾਰ ਕਰ ਲਿਆ ਗਿਆ ਸੀ ਤੇ ਅੱਜ ਉਨ੍ਹਾਂ ਦੋਸ਼ੀਆਂ ਨੂੰ ਏ. ਸੀ. ਜੇ. ਐਮ. ਸ਼੍ਰੀਮਤੀ ਹਰਪ੍ਰੀਤ ਕੌਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਵਿਚ ਪੇਸ਼ ਕਰਨ ਤੋਂ ਬਾਅਦ ਪੁਲਿਸ ਵਲੋਂ ਇਨ੍ਹਾਂ ਦੋਸ਼ੀਆਂ ਰਵਿੰਦਰ ਕੁਮਾਰ ਨਿਵਾਸੀ ਸੁਭਾਨਾ ਰੋਡ, ਗੜਾ, ਜਲੰਧਰ ਅਤੇ ਸਤੀਸ਼ ਉਰਫ ਕਾਕਾ ਨਿਵਾਸੀ ਭਾਰਗੋ ਕੈਂਪ, ਜਲੰਧਰ ਦਾ 10 ਦਿਨ ਦਾ ਰਿਮਾਂਡ ਦਿੱਤੇ ਜਾਣ ਦੀ ਮੰਗ ਕੀਤੀ ਗਈ ਪਰ ਅਦਾਲਤ ਨੇ ਇਨ੍ਹਾਂ ਦੋਵਾਂ ਨੂੰ 6 ਦਿਨ ਦੇ ਪੁਲਿਸ ਰਿਮਾਂਡ ਉਤੇ ਭੇਜਣ ਦਾ ਹੁਕਮ ਦਿੱਤਾ ਹੈ।