JALANDHAR WEATHER

ਸੰਗਰੂਰ ਮੰਡੀ 'ਚ ਡੀ.ਸੀ. ਸੰਦੀਪ ਰਿਸ਼ੀ ਨੇ ਕਣਕ ਦੀ ਖਰੀਦ ਸ਼ੁਰੂ ਕਰਵਾਈ

ਸੰਗਰੂਰ, 9 ਅਪ੍ਰੈਲ (ਧੀਰਜ ਪਸ਼ੋਰੀਆ)-ਅਨਾਜ ਮੰਡੀ ਸੰਗਰੂਰ ਵਿਖੇ ਅੱਜ ਇਸ ਸੀਜ਼ਨ ਦੀ ਕਣਕ ਦੀ ਪਹਿਲੀ ਢੇਰੀ ਪਹੁੰਚੀ। ਖਰੀਦ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਨੇ ਸ਼ੁਰੂ ਕਰਵਾਈ। ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਹਾ ਕਿ ਮੰਡੀਆਂ ਵਿਚ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਹਨ, ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆਵੇਗੀ। ਕਿਸਾਨਾਂ ਨੂੰ ਕਣਕ ਦੀ ਅਦਾਇਗੀ 24 ਘੰਟਿਆਂ ਅੰਦਰ-ਅੰਦਰ ਕੀਤੀ ਜਾਵੇਗੀ। ਇਸ ਮੌਕੇ ਮਾਰਕੀਟ ਕਮੇਟੀ ਦੇ ਸੈਕਟਰੀ ਨਰਿੰਦਰ ਪਾਲ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਸਿਸਨ ਕੁਮਾਰ ਤੁੰਗਾ ਅਤੇ ਹੋਰ ਮੌਜੂਦ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ