ਸੀ.ਐਮ. ਦਾ ਸੁਪਨਾ ਮੁੜ ਰੰਗਲਾ ਪੰਜਾਬ ਬਣਾਉਣਾ ਹੈ - ਸਾਂਸਦ ਮੀਤ ਹੇਅਰ

ਤਪਾ ਮੰਡੀ, 9 ਅਪ੍ਰੈਲ (ਵਿਜੇ ਸ਼ਰਮਾ)-ਨਸ਼ਿਆਂ ਖਿਲਾਫ ਸੂਬੇ ਦੀ ਭਗਵੰਤ ਮਾਨ ਸਰਕਾਰ ਵਲੋਂ ਵਿੱਢੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਨੂੰ ਪੰਜਾਬ ਦੀ ਜਨਤਾ ਵਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ ਤਾਂ ਜੋ ਪੰਜਾਬ ਨਸ਼ਾ ਮੁਕਤ ਹੋ ਸਕੇ ਅਤੇ ਪੰਜਾਬ ਮੁੜ ਰੰਗਲਾ ਪੰਜਾਬ ਬਣ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਬਾਬਾ ਫੂਲ ਸਰਕਾਰੀ ਬਿਰਧ ਆਸ਼ਰਮ ਦੇ ਸਮਾਗਮ ਵਿਚ ਸ਼ਮੂਲੀਅਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਤੇ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਵਲੋਂ ਨਸ਼ਿਆਂ ਖਿਲਾਫ ਜੋ ਯੁੱਧ ਛੇੜਿਆ ਗਿਆ ਹੈ, ਉਸ ਤਹਿਤ ਕਿਸੇ ਵੀ ਨਸ਼ੇ ਦੇ ਸਮੱਗਲਰ ਨੂੰ ਬਖਸ਼ਿਆ ਨਹੀਂ ਜਾਵੇਗਾ ਬੇਸ਼ੱਕ ਉਹ ਕਿੰਨੀ ਵੀ ਪਹੁੰਚ ਕਿਉਂ ਨਾ ਰੱਖਦਾ ਹੋਵੇ।