ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਥਿਰੂ ਕੁਮਾਰੀ ਅਨੰਤਨ ਜੀ ਦੇ ਦਿਹਾਂਤ 'ਤੇ ਟਵੀਟ

ਨਵੀਂ ਦਿੱਲੀ, 9 ਅਪ੍ਰੈਲ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ ਕਿ "ਥਿਰੂ ਕੁਮਾਰੀ ਅਨੰਤਨ ਜੀ ਨੂੰ ਸਮਾਜ ਪ੍ਰਤੀ ਉਨ੍ਹਾਂ ਦੀ ਮਹੱਤਵਪੂਰਨ ਸੇਵਾ ਅਤੇ ਤਾਮਿਲਨਾਡੂ ਦੀ ਤਰੱਕੀ ਪ੍ਰਤੀ ਜਨੂੰਨ ਲਈ ਯਾਦ ਕੀਤਾ ਜਾਵੇਗਾ। ਉਨ੍ਹਾਂ ਨੇ ਤਾਮਿਲ ਭਾਸ਼ਾ ਅਤੇ ਸੱਭਿਆਚਾਰ ਨੂੰ ਪ੍ਰਸਿੱਧ ਬਣਾਉਣ ਲਈ ਵੀ ਕਈ ਯਤਨ ਕੀਤੇ। ਉਨ੍ਹਾਂ ਦੇ ਦਿਹਾਂਤ ਤੋਂ ਦੁਖੀ ਹਾਂ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਪ੍ਰਤੀ ਸੰਵੇਦਨਾ। ਓਮ ਸ਼ਾਂਤੀ।