JALANDHAR WEATHER

10 ਅਪ੍ਰੈਲ ਨੂੰ ਭਾਰੀ ਮੀਂਹ, ਕਾਲੇ ਬੱਦਲ ਛਾਏ ਰਹਿਣਗੇ

ਨਵੀਂ ਦਿੱਲੀ, 9 ਅਪ੍ਰੈਲ - ਦੇਸ਼ ਦੇ ਕਈ ਹਿੱਸਿਆਂ ਵਿਚ ਮੌਸਮ ਬਦਲ ਗਿਆ ਹੈ। ਭਾਰਤੀ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ 10 ਅਪ੍ਰੈਲ ਨੂੰ ਕੁਝ ਇਲਾਕਿਆਂ ਵਿਚ ਭਾਰੀ ਮੀਂਹ ਪੈ ਸਕਦਾ ਹੈ। ਸਕਾਈਮੇਟ ਵੈਦਰ ਅਨੁਸਾਰ, ਆਉਣ ਵਾਲੇ ਇਕ ਜਾਂ ਦੋ ਦਿਨਾਂ ਵਿਚ ਬਿਹਾਰ, ਉਪ-ਹਿਮਾਲੀਅਨ ਪੱਛਮੀ ਬੰਗਾਲ, ਉੱਤਰ-ਪੂਰਬੀ ਭਾਰਤ, ਕੇਰਲ, ਅੰਡੇਮਾਨ ਅਤੇ ਨਿਕੋਬਾਰ ਟਾਪੂ ਅਤੇ ਜੰਮੂ ਅਤੇ ਕਸ਼ਮੀਰ ਵਿਚ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ। ਕੁਝ ਥਾਵਾਂ 'ਤੇ ਭਾਰੀ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਅਨੁਸਾਰ 10 ਤੋਂ 12 ਅਪ੍ਰੈਲ ਦੌਰਾਨ ਪੂਰਬੀ ਅਤੇ ਉੱਤਰ-ਪੂਰਬੀ ਭਾਰਤ ਵਿਚ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ