JALANDHAR WEATHER

ਪੁਲਿਸ ਵਲੋਂ ਹੈਰੋਇਨ, ਪਿਸਟਲ ਤੇ ਲੱਖਾਂ ਦੀ ਰਾਸ਼ੀ ਸਮੇਤ ਤਿੰਨ ਕਾਬੂ

ਚੋਗਾਵਾਂ, (ਅੰਮ੍ਰਿਤਸਰ), 10 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ)- ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਨਸ਼ੇ ਦੇ ਕਾਰੋਬਾਰ ਕਰਨ ਵਾਲਿਆਂ ਖਿਲਾਫ਼ ਵੱਡੀ ਕਾਰਵਾਈ ਕਰਦਿਆਂ 500 ਗ੍ਰਾਮ ਹੈਰੋਇਨ, ਇਕ ਗਲੋਕ 9 ਐਮ.ਐਮ ਪਿਸਟਲ, 2 ਮੈਗਜ਼ੀਨ ਅਤੇ 33 ਲੱਖ ਦੀ ਹਵਾਲਾ ਰਾਸ਼ੀ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਸਰਹੱਦ ਪਾਰ ਤੋਂ ਗੈਰ ਕਾਨੂੰਨੀ ਵਿੱਤੀ ਲੈਣ-ਦੇਣ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਚ ਸ਼ਾਮਿਲ ਸਨ। ਇਸ ਸੰਬੰਧੀ ਪੁਲਿਸ ਥਾਣਾ ਲੋਪੋਕੇ ਵਿਖੇ ਐਨ.ਡੀ.ਪੀ.ਐਸ. ਐਕਟ ਅਤੇ ਅਸਲਾ ਐਕਟ ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ। ਦੋਸ਼ੀਆਂ ਦੇ ਅਗਲੇ ਪਿਛਲੇ ਰਿਕਾਰਡ ਖੰਗਾਲੇ ਜਾ ਰਹੇ ਹਨ। ਇਸ ਸੰਬੰਧੀ ਹੋਰ ਵੱਡੇ ਖੁਲਾਸੇ ਹੋਣ ਦੀ ਆਸ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ