JALANDHAR WEATHER

ਭਾਰਤ ਤੋਂ ਸਿੱਖ ਸ਼ਰਧਾਲੂ ਪੁੱਜੇ ਪਾਕਿਸਤਾਨ

ਅਟਾਰੀ, (ਅੰਮ੍ਰਿਤਸਰ), 10 ਅਪ੍ਰੈਲ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)- ਖਾਲਸੇ ਦਾ ਸਾਜਨਾ ਦਿਵਸ ਮਨਾਉਣ ਲਈ ਭਾਰਤ ਤੋਂ ਅੱਜ ਜਾ ਰਹੇ ਸਿੱਖ ਸ਼ਰਧਾਲੂਾਂ ਨੇ ਅਟਾਰੀ ਸਰਹੱਦ ਰਸਤੇ ਪਾਕਿਸਤਾਨ ਅੰਦਰ ਐਂਟਰੀ ਕੀਤੀ ਹੈ। ਅਟਾਰੀ ਸਰਹੱਦ ਵਿਖੇ ਲੈਂਡ ਪੋਰਟ ਅਥਾਰਟੀ ਭਾਰਤ, ਭਾਰਤੀ ਕਸਟਮ ਬੀ.ਐਸ.ਐਫ਼. ਅਤੇ ਇਮੀਗ੍ਰੇਸ਼ਨ ਵਲੋਂ ਸਾਂਝੇ ਤੌਰ ’ਤੇ ਵਧੀਆ ਪ੍ਰਬੰਧ ਕਰਦਿਆਂ ਵੱਡੀ ਗਿਣਤੀ ਵਿਚ ਸਮੇਂ ਸਿਰ ਭਾਰਤੀ ਸ਼ਰਧਾਲੂਆਂ ਨੂੰ ਭਾਰਤ ਤੋਂ ਪਾਕਿਸਤਾਨ ਭੇਜਿਆ ਹੈ। ਸ਼੍ਰੋਮਣੀ ਕਮੇਟੀ ਵਲੋਂ ਭਾਰਤੀ ਸ਼ਰਧਾਲੂਆਂ ਲਈ ਲੰਗਰ ਲਗਾਏ ਗਏ ਹਨ। ਇਸ ਦੇ ਨਾਲ ਹੀ ਕਾਰ ਸੇਵਾ ਗੁਰੂ ਕੇ ਬਾਗ ਵਾਲੇ ਬਾਬਾ ਸਤਨਾਮ ਸਿੰਘ ਵਲੋਂ ਆਈ.ਸੀ.ਪੀ. ਅਟਾਰੀ ਸਰਹੱਦ ਦੇ ਬਾਹਰ ਸੰਗਤਾਂ ਲਈ ਥਾਂ-ਥਾਂ ਲੰਗਰ ਲਗਾਏ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ