ਭਾਰਤੀ ਇਮੀਗ੍ਰੇਸ਼ਨ, ਕਸਟਮ, ਐਲ.ਪੀ.ਆਈ. ਤੇ ਬੀ.ਐਸ.ਐਫ. ਦੀ ਵਧੀਆ ਕਾਰਗੁਜ਼ਾਰੀ 'ਤੇ 5796 ਸਿੱਖ ਸ਼ਰਧਾਲੂ ਪਾਕਿਸਤਾਨ ਪੁੱਜੇ

ਅਟਾਰੀ (ਅੰਮ੍ਰਿਤਸਰ), 10 ਅਪ੍ਰੈਲ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਵਿਸਾਖੀ ਦਾ ਪਵਿੱਤਰ ਦਿਹਾੜਾ ਮਨਾਉਣ ਲਈ ਅੱਜ ਸਮੁੱਚੇ ਭਾਰਤ ਤੋਂ ਇਕੱਤਰ ਹੋ ਕੇ ਅਟਾਰੀ-ਵਾਹਗਾ ਸਰਹੱਦ ਰਸਤੇ 5796 ਦੇ ਕਰੀਬ ਸਿੱਖ ਸ਼ਰਧਾਲੂ ਪਾਕਿਸਤਾਨ ਪੁੱਜ ਗਏ ਹਨI ਭਾਰਤੀ ਸਿੱਖ ਸ਼ਰਧਾਲੂਆਂ ਦਾ ਪਾਕਿਸਤਾਨ ਵਾਹਗਾ ਵਿਖੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਰਮੇਤ ਸਿੰਘ ਅਰੋੜਾ ਸਮੇਤ ਪਾਕਿਸਤਾਨ ਉਕਾਫ ਬੋਰਡ, ਪਾਕਿਸਤਾਨ ਸਰਕਾਰ ਦੇ ਮੰਤਰੀਆਂ ਉੱਚ ਅਧਿਕਾਰੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ।