ਬੇ-ਮੌਸਮੀ ਬਾਰਿਸ਼ ਨੇ ਕਿਸਾਨਾਂ ਨੂੰ ਫਿਕਰਾਂ ਵਿਚ ਪਾਇਆ


ਅਜਨਾਲਾ, (ਅੰਮ੍ਰਿਤਸਰ), 12 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)- ਅੱਜ ਸਵੇਰ ਤੋਂ ਹੋਈ ਬੱਦਲਵਾਈ ਤੋਂ ਬਾਅਦ ਦਿਨ ਚੜਦਿਆਂ ਹੀ ਸ਼ੁਰੂ ਹੋਈ ਬੇਮੌਸਮੀ ਬਾਰਿਸ਼ ਨੇ ਕਿਸਾਨਾਂ ਨੂੰ ਫਿਕਰਾਂ ਵਿਚ ਪਾ ਦਿੱਤਾ ਹੈ। ਇੰਨ੍ਹੀ ਦਿਨੀਂ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਸੋਨੇ ਰੰਗੀ ਕਣਕ ਦੀ ਫਸਲ ਖੇਤਾਂ ਵਿਚ ਪੱਕ ਕੇ ਪੂਰੀ ਤਰ੍ਹਾਂ ਤਿਆਰ ਹੈ ਤੇ ਆਉਂਦੇ ਕੁਝ ਦਿਨਾਂ ਵਿਚ ਹੀ ਮਾਝਾ ਖੇਤਰ ਵਿਚ ਕਣਕ ਦੀ ਵਾਢੀ ਵੀ ਸ਼ੁਰੂ ਹੋਣ ਵਾਲੀ ਹੈ ਪਰ ਅੱਜ ਸ਼ੁਰੂ ਹੋਈ ਬਾਰਿਸ਼ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ।