ਬੇਮੌਸਮੇ ਮੀਂਹ ਨਾਲ ਚਿੰਤਾ ’ਚ ਕਿਸਾਨ

ਅੰਮ੍ਰਿਤਸਰ, 11 ਅਪ੍ਰੈਲ (ਹਰਮਿੰਦਰ ਸਿੰਘ)- ਅੱਜ ਅੰਮ੍ਰਿਤਸਰ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ’ਚ ਗਰਜ ਚਮਕ ਨਾਲ ਮੀਂਹ ਪਿਆ। ਇਸ ਦੌਰਾਨ ਤੇਜ਼ ਹਵਾਵਾਂ ਵੀ ਚੱਲ ਰਹੀਆਂ ਹਨ। ਇਸ ਮੀਂਹ ਦੇ ਕਾਰਨ ਜਿੱਥੇ ਗਰਮੀ ਤੋਂ ਕੁਝ ਰਾਹਤ ਮਹਿਸੂਸ ਕੀਤੀ ਜਾ ਰਹੀ ਹੈ, ਉਥੇ ਹੀ ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦੇ ਚਿਹਰਿਆਂ ’ਤੇ ਮਾਯੂਸੀ ਆ ਗਈ ਹੈ।