ਸਿਵਲ ਸਰਜਨ ਕਪੂਰਥਲਾ ਮਾੜੇ ਤੇ ਅੜੀਅਲ ਵਿਹਾਰ ਕਾਰਨ ਮੁਅੱਤਲ

ਕਪੂਰਥਲਾ, 11 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)- ਸਿਵਲ ਸਰਜਨ ਕਪੂਰਥਲਾ ਡਾ. ਰਿਚਾ ਭਾਟੀਆ ਵਲੋਂ ਸਟਾਫ਼ ਪ੍ਰਤੀ ਅਪਣਾਏ ਜਾ ਰਹੇ ਮਾੜੇ ਤੇ ਅੜੀਅਲ ਵਤੀਰੇ ਕਾਰਨ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੇ ਉਨ੍ਹਾਂ ਨੂੰ ਅੱਜ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰਕੇ ਉਨ੍ਹਾਂ ਦਾ ਹੈੱਡ ਕੁਆਟਰ ਦਫ਼ਤਰ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਚੰਡੀਗੜ੍ਹ ਵਿਖੇ ਨਿਸ਼ਚਿਤ ਕੀਤਾ ਹੈ। ਇਸ ਦੀ ਪੁਸ਼ਟੀ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਕੀਤੀ ਹੈ। ਜ਼ਿਕਰਯੋਗ ਹੈ ਕਿ ਅੱਜ ਸਿਵਲ ਸਰਜਨ ਦਫ਼ਤਰ ਦੇ ਖਿਲਾਫ਼ ਕਲੈਰੀਕਲ ਸਟਾਫ਼ ਨੇ ਹੜਤਾਲ ਕਰਕੇ ਡੀ.ਸੀ. ਜਿਨ੍ਹਾਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੂੰ ਜਾਣੂ ਕਰਵਾਇਆ ਤੇ ਤੁਰੰਤ ਹੀ ਸਿਵਲ ਸਰਜਨ ਦੇ ਮੁਅੱਤਲੀ ਦੇ ਹੁਕਮ ਜਾਰੀ ਕਰ ਦਿੱਤੇ ਗਏ।