ਦਲਿਤਾਂ ਤੇ ਹਿੰਦੂਆਂ ਨੂੰ ਵੰਡਣ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼- ਰਾਜਾ ਵੜਿੰਗ

ਚੰਡੀਗੜ੍ਹ, 11 ਅਪ੍ਰੈਲ- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਜਿਸ ਤਰ੍ਹਾਂ ਮੰਦਰਾਂ, ਭਾਜਪਾ ਨੇਤਾ ਦੇ ਘਰ ’ਤੇ ਗ੍ਰਨੇਡ ਸੁੱਟੇ ਜਾ ਰਹੇ ਹਨ, ਡਾ. ਬੀ.ਆਰ. ਅੰਬੇਡਕਰ ਦੀ ਮੂਰਤੀ ਦੀ ਭੰਨਤੋੜ ਕੀਤੀ ਜਾ ਰਹੀ ਹੈ, ਇਸ ਤੋਂ ਪਤਾ ਲੱਗਦਾ ਹੈ ਕਿ ਜਨਤਾ ਨੂੰ ਧਰੁਵੀਕਰਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹ ਹਿੰਦੂਆਂ ਅਤੇ ਦਲਿਤਾਂ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੇ ਹਨ।