JALANDHAR WEATHER

ਡਾ. ਰਾਜੀਵ ਪ੍ਰਾਸ਼ਰ ਨੂੰ ਦਿੱਤਾ ਸਿਵਲ ਸਰਜਨ ਦਾ ਵਾਧੂ ਚਾਰਜ

ਕਪੂਰਥਲਾ, 11 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)-ਸਿਵਲ ਸਰਜਨ ਡਾ. ਰਿਚਾ ਭਾਟੀਆ ਦੇ ਮੁਲਾਜ਼ਮਾਂ ਵਿਰੁੱਧ ਅੜੀਅਲ ਤੇ ਮਾੜੇ ਵਤੀਰੇ ਦੇ ਚੱਲਦਿਆਂ ਉਨ੍ਹਾਂ ਦੀ ਮੁਅੱਤਲੀ ਤੋਂ ਬਾਅਦ ਡਾ. ਰਾਜੀਵ ਪ੍ਰਾਸ਼ਰ ਨੂੰ ਸਿਵਲ ਸਰਜਨ ਕਪੂਰਥਲਾ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਡਾ. ਪ੍ਰਾਸ਼ਰ ਕਪੂਰਥਲਾ ਵਿਖੇ ਜ਼ਿਲ੍ਹਾ ਸਿਹਤ ਅਫ਼ਸਰ ਵਜੋਂ ਆਪਣੀਆਂ ਸੇਵਾਵਾਂ ਦੇ ਰਹੇ ਹਨ ਤੇ ਹੁਣ ਉਨ੍ਹਾਂ ਨੂੰ ਸਿਵਲ ਸਰਜਨ ਦੀ ਖਾਲੀ ਹੋਈ ਅਸਾਮੀ 'ਤੇ ਆਰਜ਼ੀ ਤੌਰ 'ਤੇ ਅਗਲੇ ਹੁਕਮਾਂ ਤਹਿਤ ਸਿਵਲ ਸਰਜਨ ਦਾ ਵਾਧੂ ਚਾਰਜ ਦਿੱਤਾ ਗਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ