ਐਸ.ਐਸ.ਪੀ. ਦੀ ਅਗਵਾਈ ਹੇਠ ਜ਼ਿਲ੍ਹੇ ਭਰ 'ਚ ਸਾਰੀ ਰਾਤ ਚਲਾਈ ਗਈ ਵਿਸ਼ੇਸ਼ ਜਾਂਚ ਮੁਹਿੰਮ

ਕਪੂਰਥਲਾ, 11 ਅਪ੍ਰੈਲ (ਅਮਰਜੀਤ ਸਿੰਘ ਸਡਾਨਾ)-ਅਮਨ ਕਾਨੂੰਨ ਦੀ ਸਥਿਤੀ ਨੂੰ ਪੁਖ਼ਤਾ ਕਰਨ ਲਈ ਅੱਜ ਜ਼ਿਲ੍ਹੇ ਭਰ ਵਿਚ ਨਾਈਟ ਡੋਮੀਨੇਸ਼ਨ ਆਪ੍ਰੇਸ਼ਨ ਚਲਾਇਆ ਗਿਆ | ਐਸ.ਐਸ.ਪੀ. ਗੌਰਵ ਤੂਰਾ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਦੌਰਾਨ ਦੇਰ ਰਾਤ ਤੱਕ ਵਾਹਨਾਂ ਦੀ ਜਾਂਚ ਕੀਤੀ ਗਈ ਤੇ ਕੁੱਝ ਸ਼ੱਕੀ ਕਿਸਮ ਦੇ ਵਿਅਕਤੀਆਂ ਪਾਸੋਂ ਪੁੱਛਗਿੱਛ ਵੀ ਕੀਤੀ ਗਈ । ਇਸ ਰਾਤ ਦੀ ਵਿਸ਼ੇਸ਼ ਜਾਂਚ ਮੁਹਿੰਮ ਦੌਰਾਨ ਪੁਲਿਸ ਟੀਮਾਂ ਨੇ ਜ਼ਿਲ੍ਹੇ ਦੇ ਨਸ਼ਾ ਪ੍ਰਭਾਵਿਤ ਇਲਾਕੇ ਅਤੇ ਮਹੱਤਵਪੂਰਨ ਥਾਵਾਂ ਦੀ ਨਾਕਾਬੰਦੀ ਕੀਤੀ ਤੇ ਵਾਹਨਾਂ ਦੀ ਜਾਂਚ ਵੀ ਕੀਤੀ ਗਈ ।