ਜਲੰਧਰ ਗ੍ਰਨੇਡ ਹਮਲੇ 'ਤੇ ਡੀ.ਜੀ.ਪੀ. ਪੰਜਾਬ ਵਲੋਂ ਟਵੀਟ

ਜਲੰਧਰ, 12 ਅਪ੍ਰੈਲ-ਜਲੰਧਰ ਕਮਿਸ਼ਨਰੇਟ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਦਿੱਲੀ ਪੁਲਿਸ ਦੇ ਸਹਿਯੋਗ ਨਾਲ, ਉੱਤਰ ਪ੍ਰਦੇਸ਼ ਦੇ ਅਮਰੋਹਾ ਦੇ ਰਹਿਣ ਵਾਲੇ ਸੈਦੁਲ ਅਮੀਨ ਨੂੰ ਦਿੱਲੀ ਤੋਂ ਸਫਲਤਾਪੂਰਵਕ ਗ੍ਰਿਫ਼ਤਾਰ ਕਰ ਲਿਆ ਹੈ। ਸੈਦੁਲ ਅਮੀਨ 7-8 ਅਪ੍ਰੈਲ, 2025 ਦੀ ਦਰਮਿਆਨੀ ਰਾਤ ਨੂੰ ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਗ੍ਰਨੇਡ ਹਮਲੇ ਦਾ ਮੁੱਖ ਦੋਸ਼ੀ ਹੈ।