25 ਹਜ਼ਾਰ ਦੀ ਰਿਸ਼ਵਤ ਲੈਂਦਾ ਥਾਣਾ ਮੁਖੀ ਕਾਬੂ

ਮਮਦੋਟ/ਫਿਰੋਜ਼ਪੁਰ, 12 ਅਪ੍ਰੈਲ (ਸੁਖਦੇਵ ਸਿੰਘ ਸੰਗਮ)-ਮੋਹਾਲੀ ਤੋਂ ਆਈ ਵਿਜੀਲੈਂਸ ਦੀ ਟੀਮ ਵਲੋਂ ਥਾਣਾ ਮਮਦੋਟ ਵਿਚ ਵੱਡੀ ਕਾਰਵਾਈ ਨੂੰ ਅੰਜਾਮ ਦਿੱਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਸੂਤਰ ਦੱਸਦੇ ਹਨ ਕਿ ਵਿਜੀਲੈਂਸ ਟੀਮ ਇਕ ਮਾਮਲੇ ਸਬੰਧੀ 25 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਥਾਣਾ ਮੁਖੀ ਮਮਦੋਟ ਇੰਸਪੈਕਟਰ ਅਭਿਨਵ ਚੌਹਾਨ ਨੂੰ ਰੰਗੇ ਹੱਥੀਂ ਕਾਬੂ ਕਰਕੇ ਆਪਣੇ ਨਾਲ ਲੈ ਗਈ ਹੈ, ਮਾਮਲੇ ਸਬੰਧੀ ਟੀਮ ਵਲੋਂ ਮੀਡੀਆ ਤੋਂ ਦੂਰੀ ਰੱਖਦੇ ਹੋਏ ਕੋਈ ਜਾਣਕਾਰੀ ਨਹੀਂ ਦਿੱਤੀ ਗਈ।