ਵਿਸਾਖੀ ਦੇ ਮੌਕੇ 'ਤੇ ਵੱਡੀ ਗਿਣਤੀ ਵਿਚ ਸ਼ਰਧਾਲੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋ ਰਹੇ ਨੇ ਨਤਮਸਤਕ

ਅੰਮ੍ਰਿਤਸਰ, 13 ਅਪ੍ਰੈਲ (ਜਸਵੰਤ ਸਿੰਘ ਜੱਸ) - ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਅੱਜ ਲੱਖਾਂ ਦੀ ਗਿਣਤੀ ਵਿਚ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਇਸ਼ਨਾਨ ਕਰਨ ਲਈ ਪਹੁੰਚ ਰਹੇ ਹਨ। ਗੁਰੂ ਦਰ 'ਤੇ ਨਤਮਸਤਕ ਹੋਣ ਲਈ ਸ਼ਰਧਾਲੂਆਂ ਨੂੰ ਲੰਮਾ ਸਮਾਂ ਕਤਾਰਾਂ ਵਿਚ ਖੜੇ ਹੋ ਕੇ ਇੰਤਜ਼ਾਰ ਕਰਨਾ ਪੈ ਰਿਹਾ ਹੈ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸਜਾਏ ਜਾ ਰਹੇ ਹਨ। ਰਾਤ ਨੂੰ ਦੀਪ ਮਾਲਾ ਕੀਤੀ ਜਾਵੇਗੀ ਅਤੇ ਆਤਿਸ਼ਬਾਜ਼ੀ ਚਲਾਈ ਜਾਵੇਗੀਨ