ਖ਼ਾਲਸਾ ਸਾਜਨਾ ਦਿਵਸ ਮੌਕੇ ਕਰਵਾਏ ਗਏ ਧਾਰਮਿਕ ਸਮਾਗਮ

ਛੇਹਰਟਾ (ਅੰਮ੍ਰਿਤਸਰ),13 ਅਪ੍ਰੈਲ (ਪੱਤਰ ਪ੍ਰੇਰਕ) - ਬ੍ਰਹਮ ਗਿਆਨੀ ਸੱਚਖੰਡ ਵਾਸੀ ਸੰਤ ਬਾਬਾ ਦਰਸ਼ਨ ਸਿੰਘ ਕੁੱਲੀ ਵਾਲਿਆਂ ਦੇ ਗੁਰੂਦੁਆਰਾ ਜਨਮ ਅਸਥਾਨ ਪਿੰਡ ਕਾਲੇ ਵਿਖੇ ਮੁੱਖ ਸੇਵਾਦਾਰ ਭਾਈ ਅਮਰੀਕ ਸਿੰਘ ਸੰਧੂ ਦੀ ਦੇਖ ਰੇਖ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਅੱਜ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਏ ਗਏ।ਇਸ ਮੌਕੇ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਨੇ ਰਸਭਿੰਨਾ ਕੀਰਤਨ ਕਰ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਿਆ।ਸਮਾਗਮ ਉਪਰੰਤ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਬੀਤੇ ਦਿਨੀਂ ਜੋ ਗੁਰੂਦੁਆਰਾ ਪ੍ਰਬੰਧਕ ਕਮੇਟੀ ਵਲੋਂ 9 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਆਨੰਦ ਕਾਰਜ ਕਰਵਾਏ ਗਏ ਸਨ, ਉਨ੍ਹਾਂ ਪਰਿਵਾਰਾ ਨੂੰ ਘਰੇਲੂ ਵਰਤੋ ਲਈ ਕਰੀਬ 51-51 ਹਜ਼ਾਰ ਰੁਪਏ ਦਾ ਘਰੇਲੂ ਵਰਤੋਂ ਵਾਲਾ ਸਮਾਨ ਵੰਡਿਆ ਗਿਆ।