ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਤਖ਼ਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ

ਤਲਵੰਡੀ ਸਾਬੋ (ਬਠਿੰਡਾ), 13 ਅਪ੍ਰੈਲ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ) - ਖ਼ਾਲਸਾ ਸਾਜਨਾ ਦਿਵਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਚੱਲ ਰਹੇ ਜੋੜ ਮੇਲੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੀ ਧਰਮਪਤਨੀ ਬੀਬਾ ਹਰਸਿਮਰਤ ਕੌਰ ਬਾਦਲ ਸੰਸਦ ਮੈਂਬਰ, ਤਖ਼ਤ ਸਾਹਿਬ ਨਤਮਸਤਕ ਹੋਏ। ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਤਖ਼ਤ ਸਾਹਿਬ ਪੁੱਜੇ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਬਾਦਲ ਨੂੰ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਸਿਰੋਪਾਓ ਦੀ ਬਖਸ਼ਿਸ਼ ਕੀਤੀ।