ਗੁਰੂ ਗੋਬਿੰਦ ਸਿੰਘ ਰਿਫਾਈਨਰੀ ਵਲੋਂ ਸੈਲਫ-ਹੈਲਪ ਗਰੁੱਪਾਂ ਦੇ ਉਤਪਾਦਾਂ ਦੀ ਲਗਾਈ ਗਈ ਪ੍ਰਦਰਸ਼ਨੀ

ਰਾਮਾ ਮੰਡੀ,( ਬਠਿੰਡਾ) 13 ਅਪ੍ਰੈਲ (ਗੁਰਪ੍ਰੀਤ ਸਿੰਘ ਅਰੋੜਾ) - ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਤ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਐਚਐਮਈਐਲ ਗੁਰੂ ਗੋਬਿੰਦ ਸਿੰਘ ਰਿਫਾਈਨਰੀ ਨੇ ਤਲਵੰਡੀ ਸਾਬੋ 'ਚ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਲੱਗਣ ਵਾਲੇ ਵਿਸਾਖੀ ਮੇਲੇ ਦੌਰਾਨ ਸੀਐਸਆਰ ਪਹਿਲ ਅਧੀਨ ਸ਼ੁਰੂ ਕੀਤੇ ਸੈਲਫ-ਹੈਲਪ ਗਰੁੱਪਾਂ ਦੇ ਉਤਪਾਦਾਂ ਦੀ ਪ੍ਰਦਰਸ਼ਨੀ ਲਗਾਈ ਗਈ। ਇਹ ਉਪਰਾਲਾ ਸੈਲਫ-ਹੈਲਪ ਗਰੁੱਪਾਂ ਦੀਆਂ ਮਹਿਲਾਵਾਂ ਵਲੋਂ ਤਿਆਰ ਕੀਤੇ ਉਤਪਾਦਾਂ ਨੂੰ ਨਾ ਸਿਰਫ਼ ਇਕ ਯੋਗ ਮੰਚ ਪ੍ਰਦਾਨ ਕਰਨ ਲਈ ਸੀ, ਬਲਕਿ ਇਹ ਉਨ੍ਹਾਂ ਮਹਿਲਾਵਾਂ ਵਿਚ ਆਤਮ-ਵਿਸ਼ਵਾਸ ਪੈਦਾ ਕਰਨਾ ਤੇ ਉਨ੍ਹਾਂ ਨੂੰ ਹੋਰ ਹੌਸਲਾ ਦੇਣਾ ਵੀ ਸੀ, ਤਾਂ ਜੋ ਉਹ ਭਵਿੱਖ ਵਿਚ ਹੋਰ ਉਤਸ਼ਾਹ ਨਾਲ ਸੈਲਫ-ਹੈਲਪ ਗਰੁੱਪਾਂ ਨਾਲ ਜੁੜ ਕੇ ਆਤਮ-ਨਿਰਭਰਤਾ ਦੀ ਮਿਸਾਲ ਬਣ ਸਕਣ।