ਸ੍ਰੀ ਮੁਕਤਸਰ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਮੌਕੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਅਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਪਹੁੰਚੀ ਸੰਗਤ

ਸ੍ਰੀ ਮੁਕਤਸਰ ਸਾਹਿਬ ,13 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਚ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਪੁਰਬ ਸੰਗਤ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਇਸ ਉਪਰੰਤ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ। ਸਵੇਰ ਤੋਂ ਹੀ ਕੀਰਤਨ ਪ੍ਰਵਾਹ ਚੱਲ ਰਿਹਾ ਹੈ ਤੇ ਸੰਗਤਾਂ ਵੱਡੀ ਗਿਣਤੀ ਵਿਚ ਪਹੁੰਚ ਕੇ ਨਤਮਸਤਕ ਹੋ ਰਹੀਆਂ ਹਨ। ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜਗਬੀਰ ਸਿੰਘ ਨੇ ਖ਼ਾਲਸਾ ਸਾਜਨਾ ਦਿਵਸ ਦੀ ਸਮੂਹ ਸੰਗਤ ਨੂੰ ਵਧਾਈ ਦਿੱਤੀ।