JALANDHAR WEATHER

ਮਲੋਟ 'ਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਣਕ ਖ਼ਰੀਦ ਦਾ ਕੀਤਾ ਉਦਘਾਟਨ

ਮਲੋਟ , 13 ਅਪ੍ਰੈਲ (ਪਾਟਿਲ) - ਅੱਜ ਨਵੀਂ ਦਾਣਾ ਮੰਡੀ ਮਲੋਟ ਵਿਖੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵਿਸਾਖੀ ਦੇ ਸ਼ੁਭ ਦਿਹਾੜੇ 'ਤੇ ਕਣਕ ਖ਼ਰੀਦ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਮਾਰਕੀਟ ਕਮੇਟੀ ਮਲੋਟ ਦੇ ਚੇਅਰਮੈਨ ਜਸ਼ਨ ਬਰਾੜ ਅਤੇ ਆੜ੍ਹਤੀ ਐਸੋਸੀਏਸ਼ਨ ਮਲੋਟ ਦੇ ਪ੍ਰਧਾਨ ਸੁਨੀਸ਼ ਕੁਮਾਰ ਵੀ ਹਾਜ਼ਰ ਰਹੇ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਇਸ ਮੌਕੇ ਕਿਹਾ ਕਿ ਮੰਡੀਆਂ ਵਿਚ ਖ਼ਰੀਦ ਨੂੰ ਲੈ ਕੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨ ਮਜ਼ਦੂਰ ਅਤੇ ਆੜ੍ਹਤੀਆਂ ਦਾ ਆਪਸ ਵਿਚ ਨਹੁੰ ਮਾਸ ਦਾ ਰਿਸ਼ਤਾ ਹੈ। ਇਸ ਲਈ ਕਿਸੇ ਵੀ ਤਰ੍ਹਾਂ ਦਾ ਆਪਸ ਵਿਚ ਕੋਈ ਮੱਤਭੇਦ ਨਹੀਂ ਆਉਣ ਦਿੱਤਾ ਜਾਵੇਗਾ। ਮਾਰਕੀਟ ਕਮੇਟੀ ਮਲੋਟ ਦੇ ਚੇਅਰਮੈਨ ਜਸ਼ਨ ਬਰਾੜ ਨੇ ਇਸ ਮੌਕੇ ਕਿਹਾ ਕਿ ਨਵੀਂ ਦਾਣਾ ਮੰਡੀ ਮਲੋਟ ਵਿਖੇ ਸਫਾਈ ਪ੍ਰਬੰਧਾਂ ਦਾ ਖਾਸ ਧਿਆਨ ਰੱਖਿਆ ਗਿਆ ਹੈ ।ਲਾਈਟਾਂ, ਪੀਣ ਦਾ ਪਾਣੀ, ਚੌਂਕੀਦਾਰ ਅਤੇ ਹੋਰ ਸਭ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ