ਜੈਪੁਰ ਦੇ ਮਨੋਹਰਪੁਰ-ਦੌਸਾ ਰਾਸ਼ਟਰੀ ਰਾਜਮਾਰਗ 'ਤੇ ਇਕੋ ਪਰਿਵਾਰ ਦੇ 5 ਲੋਕਾਂ ਦੀ ਮੌਤ

ਜੈਪੁਰ, 13 ਅਪ੍ਰੈਲ - ਰਾਜਸਥਾਨ ਦੇ ਜੈਪੁਰ ਵਿਚ ਮਨੋਹਰਪੁਰ-ਦੌਸਾ ਰਾਸ਼ਟਰੀ ਰਾਜਮਾਰਗ 'ਤੇ ਇਕ ਭਿਆਨਕ ਸੜਕ ਹਾਦਸੇ ਵਿਚ ਇਕ ਪਰਿਵਾਰ ਦੇ ਪੰਜ ਮੈਂਬਰਾਂ ਦੀ ਦੁਖਦਾਈ ਮੌਤ ਹੋ ਗਈ। ਮਰਨ ਵਾਲਿਆਂ ਵਿਚ ਦੋ ਔਰਤਾਂ ਅਤੇ ਇਕ 12 ਮਹੀਨੇ ਦਾ ਬੱਚਾ ਸ਼ਾਮਿਲ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲਖਨਊ ਦਾ ਇਹ ਪਰਿਵਾਰ ਖਾਟੂ ਸ਼ਿਆਮ ਮੰਦਰ ਦਰਸ਼ਨ ਲਈ ਜਾ ਰਿਹਾ ਸੀ। ਇਹ ਹਾਦਸਾ ਨੇਕਾਵਾਲਾ ਟੋਲ ਪਲਾਜ਼ਾ ਨੇੜੇ ਉਸ ਸਮੇਂ ਵਾਪਰਿਆ ਜਦੋਂ ਇਕ ਕਾਰ ਅਤੇ ਇਕ ਟ੍ਰੇਲਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ।ਸ਼ੱਕ ਹੈ ਕਿ ਤੇਜ਼ ਰਫ਼ਤਾਰ ਕਾਰਨ ਡਰਾਈਵਰ ਨੇ ਗੱਡੀ ਤੋਂ ਕੰਟਰੋਲ ਗੁਆ ਦਿੱਤਾ, ਜਿਸ ਕਾਰਨ ਕਾਰ ਸਾਹਮਣੇ ਤੋਂ ਆ ਰਹੇ ਟ੍ਰੇਲਰ ਨਾਲ ਟਕਰਾ ਗਈ।