JALANDHAR WEATHER

ਡਾ. ਬੀ.ਆਰ. ਅੰਬੇਡਕਰ ਨੂੰ ਉਨ੍ਹਾਂ ਦੀ ਜੈਅੰਤੀ ਮੌਕੇ ਪ੍ਰਧਾਨ ਮੰਤਰੀ ਮੋਦੀ ਵਲੋਂ ਸ਼ਰਧਾਂਜਲੀ ਭੇਟ

ਨਵੀਂ ਦਿੱਲੀ, 14 ਅਪ੍ਰੈਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡਾ. ਬੀ.ਆਰ. ਅੰਬੇਡਕਰ ਨੂੰ ਉਨ੍ਹਾਂ ਦੀ ਜੈਅੰਤੀ ’ਤੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੀ ਪ੍ਰੇਰਨਾ ਕਾਰਨ ਹੈ ਕਿ ਦੇਸ਼ ਅੱਜ ਸਮਾਜਿਕ ਨਿਆਂ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਯਤਨਸ਼ੀਲ ਹੈ। ਇਕ ਪੋਸਟ ਵਿਚ, ਪ੍ਰਧਾਨ ਮੰਤਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਅੰਬੇਡਕਰ ਦੇ ਸਿਧਾਂਤ ਅਤੇ ਆਦਰਸ਼ ਇਕ ਸਵੈ-ਨਿਰਭਰ ਅਤੇ ਵਿਕਸਤ ਭਾਰਤ ਦੀ ਸਿਰਜਣਾ ਨੂੰ ਮਜ਼ਬੂਤ ​​ਅਤੇ ਤੇਜ਼ ਕਰਨਗੇ। ਉਨ੍ਹਾਂ ਕਿਹਾ ਕਿ ਸਾਰੇ ਦੇਸ਼ ਵਾਸੀਆਂ ਵਲੋਂ, ਮੈਂ ਭਾਰਤ ਰਤਨ ਪੂਜਯ ਬਾਬਾ ਸਾਹਿਬ ਨੂੰ ਉਨ੍ਹਾਂ ਦੀ ਜਯੰਤੀ ’ਤੇ ਨਮਨ ਕਰਦਾ ਹਾਂ। ਉਨ੍ਹਾਂ ਦੀ ਪ੍ਰੇਰਨਾ ਕਾਰਨ ਹੀ ਦੇਸ਼ ਅੱਜ ਸਮਾਜਿਕ ਨਿਆਂ ਦੇ ਸੁਪਨੇ ਨੂੰ ਸਾਕਾਰ ਕਰਨ ਵਿਚ ਸਮਰਪਿਤ ਹੈ। ਉਨ੍ਹਾਂ ਦੇ ਸਿਧਾਂਤ ਅਤੇ ਆਦਰਸ਼ ‘ਆਤਮਨਿਰਭਰ’ ਅਤੇ ‘ਵਿਕਸਤ’ ਭਾਰਤ ਦੀ ਸਿਰਜਣਾ ਨੂੰ ਤਾਕਤ ਅਤੇ ਗਤੀ ਦੇਣਗੇ। ਇਸ ਦੌਰਾਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅੰਬੇਡਕਰ ਜਯੰਤੀ ਦੇ ਮੌਕੇ ’ਤੇ ਹਰਿਆਣਾ ਵਿਚ ਕਈ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ