ਮਾਰਕੀਟ ਕਮੇਟੀ ਦੇ ਚੇਅਰਮੈਨ ਨੇ ਕਣਕ ਦੀ ਸਰਕਾਰੀ ਖਰੀਦ ਦੀ ਬੋਲੀ ਕਰਵਾਈ ਸ਼ੁਰੂ

ਸੰਗਤ ਮੰਡੀ, (ਬਠਿੰਡਾ), 14 ਅਪ੍ਰੈਲ (ਦੀਪਕ ਸ਼ਰਮਾ)- ਅੱਜ ਸੰਗਤ ਮੰਡੀ ਵਿਖੇ ਕਣਕ ਦੀ ਸਰਕਾਰੀ ਖਰੀਦ ਦੀ ਬੋਲੀ ਮਾਰਕੀਟ ਕਮੇਟੀ ਸੰਗਤ ਦੇ ਚੇਅਰਮੈਨ ਲਖਬੀਰ ਸਿੰਘ ਮਾਨ ਵਲੋਂ ਕਣਕ ਦੀ ਪਹਿਲੀ ਬੋਲੀ ਆੜਤੀਆਂ ਚਿਮਨ ਲਾਲ ਮੁਨੀਸ਼ ਕੁਮਾਰ ਦੀ ਦੁਕਾਨ ’ਤੇ ਬੋਲੀ ਲਵਾ ਕੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਲੱਡੂ ਵੀ ਵੰਡੇ ਗਏ। ਮਾਰਕੀਟ ਕਮੇਟੀ ਦੇ ਚੇਅਰਮੈਨ ਲਖਬੀਰ ਸਿੰਘ ਮਾਨ ਨੇ ਕਿਹਾ ਹੈ ਕਿ ਕਿਸਾਨਾਂ ਦੀ ਸਹੂਲਤ ਲਈ ਮਾਰਕੀਟ ਕਮੇਟੀ ਸੰਗਤ ਅਧੀਨ ਆਉਂਦੀਆਂ ਮੰਡੀਆਂ ਵਿਚ ਮਾਰਕੀਟ ਕਮੇਟੀ ਵਲੋਂ ਹਰ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਕਣਕ ਵੇਚਣ ਸਮੇਂ ਕੋਈ ਵੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਫਸਲ ਦੀ ਕਟਾਈ ਪੂਰੀ ਤਰ੍ਹਾਂ ਪੱਕ ਜਾਣ ’ਤੇ ਹੀ ਕਰਨ ਤਾਂ ਜੋ ਉਨ੍ਹਾਂ ਨੂੰ ਵੇਚਣ ਸਮੇਂ ਕੋਈ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।