JALANDHAR WEATHER

ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ 3 ਗ੍ਰਿਫ਼ਤਾਰ

ਜਲੰਧਰ, 14 ਅਪ੍ਰੈਲ-ਜਲੰਧਰ ਦਿਹਾਤੀ ਖੇਤਰ ਵਿਚ ਬਾਬਾ ਸਾਹਿਬ ਦੀ ਮੂਰਤੀ 'ਤੇ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ ਵਿਚ ਪੁਲਿਸ ਨੇ ਕਾਰਵਾਈ ਕਰਦਿਆਂ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ. ਹਰਪ੍ਰੀਤ ਸਿੰਘ ਵਿਰਕ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਮੁਲਜ਼ਮਾਂ ਨੇ ਫਿਲੌਰ ਵਿਚ ਬਾਬਾ ਸਾਹਿਬ ਦੇ ਬੁੱਤ 'ਤੇ ਖਾਲਿਸਤਾਨੀ ਨਾਅਰੇ ਲਿਖੇ ਸਨ ਅਤੇ ਇਸ ਮਾਮਲੇ ਵਿਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ 19 ਸਾਲਾ ਤੇਜਪਾਲ ਸਿੰਘ ਉਰਫ ਪਾਲੀ ਪੁੱਤਰ ਸਰਬਜੀਤ ਸਿੰਘ ਵਾਸੀ ਮੁਹੱਲਾ ਰਣਜੀਤ ਨਗਰ, ਨਕੋਦਰ, 19 ਸਾਲਾ ਕਾਰਤਿਕ ਪੁੱਤਰ ਸੁਰਿੰਦਰ ਪਾਲ ਵਾਸੀ ਗੁਰੂ ਤੇਗ ਬਹਾਦਰ ਨਗਰ, ਨਕੋਦਰ ਅਤੇ 19 ਸਾਲਾ ਵੀਰ ਸੁਖਪਾਲ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਡਾਂ ਖਾਂ ਥਾਣਾ ਸਦਰਪੁਰ ਵਜੋਂ ਹੋਈ ਹੈ। 

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ