JALANDHAR WEATHER

ਅੰਮ੍ਰਿਤਸਰ 'ਚ ਕਾਂਗਰਸ ਵਲੋਂ ਕੀਤੀ ਗਈ ਸੰਵਿਧਾਨ ਬਚਾਓ ਰੈਲੀ

ਛੇਹਰਟਾ, 14 ਅਪ੍ਰੈਲ (ਪੱਤਰ ਪ੍ਰੇਰਕ)-ਅੱਜ ਪੂਰੇ ਦੇਸ਼ ਵਿਚ ਡਾਕਟਰ ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਹਾੜਾ ਬੜੇ ਹੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ, ਉਥੇ ਹੀ ਕਾਂਗਰਸ ਵਲੋਂ ਅੱਜ ਪੂਰੇ ਦੇਸ਼ ਵਿਚ 135 ਥਾਵਾਂ ਉਤੇ ਸੰਵਿਧਾਨ ਬਚਾਓ ਰੈਲੀਆਂ ਕੀਤੀਆਂ ਜਾ ਰਹੀਆਂ, ਜਿਸ ਦੇ ਚਲਦੇ ਅੰਮ੍ਰਿਤਸਰ ਦੇ ਛੇਹਰਟਾ ਵਿਖ਼ੇ ਸਾਬਕਾ ਕੈਬਨਿਟ ਵਜ਼ੀਰ ਡਾਕਟਰ ਰਾਜ ਕੁਮਾਰ ਵੇਰਕਾ ਦੀ ਅਗਵਾਈ ਹੇਠ ਕਾਂਗਰਸ ਵਲੋਂ ਸੰਵਿਧਾਨ ਬਚਾਓ ਰੈਲੀ ਕੀਤੀ ਗਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਪੋਕਸਮੈਨ ਪਵਨ ਖੇੜਾ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ, ਸਾਬਕਾ ਸੰਸਦੀ ਸਕੱਤਰ ਡੈਨੀ ਬੰਡਾਲਾ, ਸਾਬਕਾ ਵਿਧਾਇਕ ਇੰਦਰਜੀਤ ਸਿੰਘ ਜੀਰਾ, ਸਾਬਕਾ ਵਿਧਾਇਕ ਸੁਨੀਲ ਦੱਤੀ, ਸਾਬਕਾ ਵਿਧਾਇਕ ਜੁਗਲ ਕਿਸ਼ੋਰ ਸ਼ਰਮਾ, ਜ਼ਿਲ੍ਹਾ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਅਸ਼ਵਨੀ ਕੁਮਾਰ ਪੱਪੂ, ਸਾਬਕਾ ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ, ਭਗਵੰਤ ਪਾਲ ਸਿੰਘ ਸੱਚਰ ਪਹੁੰਚੇ। ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਡਾਕਟਰ ਬੀ. ਆਰ. ਅੰਬੇਡਕਰ ਵਲੋਂ 19 ਡਿਗਰੀਆਂ ਕੀਤੀਆਂ ਗਈਆਂ ਸਨ ਤੇ ਭਾਰਤ ਦੇ ਸਭ ਤੋਂ ਪੜ੍ਹੇ ਲਿਖੇ ਆਗੂ ਸਨ। ਉਨ੍ਹਾਂ ਕਿਹਾ ਕਿ ਡਾਕਟਰ ਬੀ. ਆਰ. ਅੰਬੇਡਕਰ ਗਰੀਬਾਂ ਦੇ ਮਸੀਹਾ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ