ਸਾਬਕਾ ਸੀ.ਐਮ. ਚਰਨਜੀਤ ਸਿੰਘ ਚੰਨੀ ਸ਼ਹੀਦ ਥਾਣੇਦਾਰ ਚਰਨਜੀਤ ਸਿੰਘ ਦੇ ਗ੍ਰਹਿ ਪਿੰਡ ਪੁੱਜੇ

ਅਮਰਕੋਟ, 14 ਅਪ੍ਰੈਲ (ਭੱਟੀ)-ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸ਼ਹੀਦ ਥਾਣੇਦਾਰ ਚਰਨਜੀਤ ਸਿੰਘ ਦੇ ਗ੍ਰਹਿ ਪਿੰਡ ਥੇਹ ਸਰਹਾਲੀ ਵਿਖੇ ਸਾਬਕਾ ਸਰਪੰਚ ਕਸ਼ਮੀਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਵੀ ਹਾਜ਼ਰ ਸਨ।