JALANDHAR WEATHER

ਵਿਸਾਖੀ ਜੋੜ ਮੇਲਾ : ਸਰੋਵਰ 'ਚ ਡੁੱਬਣ ਨਾਲ 11 ਸਾਲਾ ਬੱਚੇ ਦੀ ਮੌਤ

ਤਲਵੰਡੀ ਸਾਬੋ, 14 ਅਪ੍ਰੈਲ (ਰਣਜੀਤ ਸਿੰਘ ਰਾਜੂ)-ਵਿਸਾਖੀ ਜੋੜ ਮੇਲੇ ਦੇ ਆਖਰੀ ਦਿਨ ਅੱਜ ਇਕ 11 ਸਾਲਾਂ ਦੇ ਅੰਮ੍ਰਿਤਧਾਰੀ ਬੱਚੇ ਦੀ ਬੁੱਢਾ ਦਲ ਗੁਰਦੁਆਰੇ ਦੇ ਨਜ਼ਦੀਕ ਬਣੇ ਕਲਿਆਣਸਰ ਸਰੋਵਰ ਵਿਚ ਡੁੱਬ ਜਾਣ ਕਾਰਨ ਮੌਤ ਹੋ ਗਈ। ਸਿਵਲ ਹਸਪਤਾਲ ਤਲਵੰਡੀ ਸਾਬੋ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਬੱਚੇ ਦੀ ਪਛਾਣ ਜਸਕੀਰਤ ਸਿੰਘ ਪੁੱਤਰ ਸੁਖਪਾਲ ਸਿੰਘ ਵਾਸੀ ਪਿੰਡ ਜੀਵਨ ਸਿੰਘ ਵਾਲਾ ਵਜੋਂ ਹੋਈ ਹੈ। ਦੱਸਣਯੋਗ ਹੈ ਕਿ ਮ੍ਰਿਤਕ ਜਸਕੀਰਤ ਸਿੰਘ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੇ ਪ੍ਰਮੁੱਖ ਸੇਵਾਦਾਰ ਭਾਈ ਸੁਖਪਾਲ ਸਿੰਘ ਦਾ ਇਕਲੌਤਾ ਪੁੱਤਰ ਸੀ। ਹੋਰ ਵੇਰਵਿਆਂ ਦੀ ਅਜੇ ਉਡੀਕ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ