JALANDHAR WEATHER

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦਾਣਾ ਮੰਡੀ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ

ਫ਼ਿਰੋਜ਼ਪੁਰ, 14 ਅਪ੍ਰੈਲ (ਕੁਲਬੀਰ ਸਿੰਘ ਸੋਢੀ)-ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਦਾਣਾ ਮੰਡੀ ਫ਼ਿਰੋਜ਼ਪੁਰ ਸ਼ਹਿਰ ਵਿਖੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ। ਵਿਧਾਇਕ ਭੁੱਲਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕੁੱਲ 126 ਖ਼ਰੀਦ ਕੇਂਦਰ ਸਥਾਪਤ ਕੀਤੇ ਗਏ ਹਨ ਅਤੇ ਅਧਿਕਾਰੀਆਂ ਨੂੰ ਹਦਾਇਤਾਂ ਹਨ ਕਿ ਮੰਡੀ ਵਿਚ ਆਉਣ ਵਾਲੇ ਸਾਰੇ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਕੋਈ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ। 

ਇਸੇ ਤਰ੍ਹਾਂ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਰਜਨੀਸ਼ ਦਹੀਯਾ ਨੇ ਅਨਾਜ ਮੰਡੀ ਫ਼ਿਰੋਜ਼ਪੁਰ ਛਾਉਣੀ ਵਿਚ ਕਣਕ ਦੀ ਖਰੀਦ ਸ਼ੁਰੂ ਕਰਵਾਈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿਚ ਕਿਸਾਨਾਂ ਨੂੰ ਕਣਕ ਦੀ ਖਰੀਦ ਤੇ ਲਿਫਟਿੰਗ ਜਾਂ ਅਦਾਇਗੀ ਸਬੰਧੀ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਵੇਗੀ। ਉਨ੍ਹਾਂ ਦੱਸਿਆ ਕਿ ਮੰਡੀ ਵਿਚ ਕਿਸਾਨਾਂ ਦੀ ਫਸਲ ਪੂਰੀ ਤਰ੍ਹਾਂ ਸੁੱਕੀ ਆ ਰਹੀ ਹੈ ਤੇ ਖਰੀਦ ਏਜੰਸੀਆਂ ਵਲੋਂ ਕਣਕ ਦੀ ਨਮੀ ਚੈੱਕ ਕਰਕੇ ਖਰੀਦ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ