ਪੱਪਲਪ੍ਰੀਤ ਸਿੰਘ ਨੂੰ ਅੱਜ ਮੁੜ ਅਦਾਲਤ ਵਿਚ ਕੀਤਾ ਜਾਵੇਗਾ ਪੇਸ਼

ਅਜਨਾਲਾ, (ਅੰਮ੍ਰਿਤਸਰ), 16 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)- ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀ ਪੱਪਲਪ੍ਰੀਤ ਸਿੰਘ ਦਾ ਪੁਲਿਸ ਰਿਮਾਂਡ ਖਤਮ ਹੋਣ ਉਪਰੰਤ ਅੱਜ ਅਦਾਲਤ ਵਲੋਂ ਉਸ ਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਪੱਪਲਪ੍ਰੀਤ ਸਿੰਘ ਦਾ ਐਨ.ਐਸ.ਏ. ਖਤਮ ਹੋਣ ਉਪਰੰਤ ਉਸ ਨੂੰ ਟਰਾਂਜਿਟ ਰਿਮਾਂਡ ’ਤੇ ਡਿਬਰੂਗੜ ਜੇਲ੍ਹ ਤੋਂ ਪੰਜਾਬ ਲਿਆ ਕੇ ਅਜਨਾਲਾ ਥਾਣਾ ਹਿੰਸਾ ਮਾਮਲੇ ਵਿਚ ਗ੍ਰਿਫਤਾਰ ਕਰਕੇ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਜਿਥੇ ਅਦਾਲਤ ਵਲੋਂ ਉਸ ਨੂੰ 4 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ ਸੀ।