JALANDHAR WEATHER

ਜਲੰਧਰ ਗ੍ਰਨੇਡ ਹਮਲਾ: ਅਦਾਲਤ ਨੇ ਦੋਸ਼ੀਆਂ ਦਾ ਦਿੱਤਾ 4 ਦਿਨਾਂ ਪੁਲਿਸ ਰਿਮਾਂਡ

ਜਲੰਧਰ, 15 ਅਪ੍ਰੈਲ- ਸਾਬਕਾ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ ’ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਦੋ ਮੁਲਜ਼ਮਾਂ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ। ਪਿਛਲੇ 5 ਤੋਂ 6 ਦਿਨਾਂ ਦੀ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਇਕ ਵਾਰ ਫਿਰ ਉਨ੍ਹਾਂ ਦਾ ਪੁਲਿਸ ਰਿਮਾਂਡ ਲੈਣ ਲਈ ਅਦਾਲਤ ਵਿਚ ਦਲੀਲਾਂ ਪੇਸ਼ ਕੀਤੀਆਂ। ਦੱਸ ਦੇਈਏ ਕਿ ਇਸ ਮਾਮਲੇ ਵਿਚ ਸਭ ਤੋਂ ਪਹਿਲਾਂ ਈ-ਰਿਕਸ਼ਾ ਆਟੋ ਚਾਲਕ ਸਤੀਸ਼ ਅਤੇ ਹੈਰੀ ਫੜੇ ਗਏ ਸਨ ਅਤੇ ਅੱਜ ਇਨ੍ਹਾਂ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ। ਪੁਲਿਸ ਨੇ ਗ੍ਰਨੇਡ ਹਮਲੇ ਦੇ ਮਾਮਲੇ ਵਿਚ ਅਦਾਲਤ ਵਿਚ ਪੇਸ਼ ਕੀਤੇ ਗਏ ਮੁਲਜ਼ਮਾਂ ਦਾ 5 ਦਿਨ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਪੁਲਿਸ ਨੂੰ ਮੁਲਜ਼ਮਾਂ ਦਾ 4 ਦਿਨ ਦਾ ਰਿਮਾਂਡ ਦੇ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ