ਪੰਜਾਬ ਕਿੰਗਜ਼ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ

ਐੱਸ. ਏ. ਐੱਸ. ਨਗਰ, 15 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਇੰਡੀਅਨ ਪ੍ਰੀਮੀਅਰ ਲੀਗ-2025 ਦਾ 31ਵਾਂ ਮੈਚ ਪੰਜਾਬ ਕਿੰਗਜ਼ ਅਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਕਾਰ ਮਹਾਰਾਜਾ ਯਾਦਵਿੰਦਰ ਸਿੰਘ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਮੁੱਲਾਂਪੁਰ ਵਿਖੇ ਸ਼ਾਮੀਂ 7.30 ਵਜੇ ਖੇਡਿਆ ਜਾ ਰਿਹਾ ਹੈ। ਪੰਜਾਬ ਕਿੰਗਜ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਲਿਆ ਹੈ।