ਪੰਜਾਬ ਤੇ ਹਰਿਆਣਾ ਵਿਚ ਦੋ ਦਿਨ ਪਵੇਗੀ ਤੇਜ਼ ਗਰਮੀ

ਚੰਡੀਗੜ੍ਹ, 15 ਅਪ੍ਰੈਲ - ਪੰਜਾਬ ਤੇ ਹਰਿਆਣਾ ਵਿੱਚ ਪੈ ਰਹੀ ਤੇਜ਼ ਗਰਮੀ ਅਗਲੇ ਦੋ ਦਿਨ 16 ਤੇ 17 ਅਪ੍ਰੈਲ ਨੂੰ ਵੀ ਜਾਰੀ ਰਹੇਗੀ। ਇਸ ਦੌਰਾਨ ਦੋਵਾਂ ਸੂਬਿਆਂ ’ਚ ਤਾਪਮਾਨ ਵਿਚ 5 ਤੋਂ 6 ਡਿਗਰੀ ਸੈਲਸੀਅਸ ਤੱਕ ਦਾ ਵਾਧਾ ਹੋ ਸਕਦਾ ਹੈ। ਮੌਸਮ ਵਿਭਾਗ ਨੇ 18 ਅਪ੍ਰੈਲ ਤੋਂ ਦੋਵਾਂ ਸੂਬਿਆਂ ਵਿਚ ਮੁੜ ਤੋਂ ਮੌਸਮ ਬਦਲਣ ਦੀ ਸੰਭਾਵਨਾ ਪ੍ਰਗਟਾਈ ਹੈ ਤੇ ਇਸ ਦੌਰਾਨ ਹਨੇਰੀ ਚੱਲਣ ਦੇ ਨਾਲ ਕਈ ਇਲਾਕਿਆਂ ਵਿਚ ਹਲਕੇ ਤੋਂ ਦਰਮਿਆਨਾ ਮੀਂਹ ਵੀ ਪੈ ਸਕਦਾ ਹੈ। ਮੌਸਮ ਵਿਗਿਆਨੀਆਂ ਨੇ 18 ਤੇ 19 ਅਪਰੈਲ ਨੂੰ ਖ਼ਰਾਬ ਮੌਸਮ ਸੰਬੰਧੀ ਯੈਲੋ ਅਲਰਟ ਵੀ ਜਾਰੀ ਕਰ ਦਿੱਤਾ ਹੈ।