JALANDHAR WEATHER

ਦੋ ਟਰੱਕਾਂ ਦੀ ਟੱਕਰ ਵਿਚ ਇਕ ਦੀ ਮੌਤ

ਫਗਵਾੜਾ, (ਕਪੂਰਥਲਾ), 16 ਅਪ੍ਰੈਲ (ਹਰਜੋਤ ਸਿੰਘ ਚਾਨਾ)- ਫਗਵਾੜਾ ਸ਼ਹਿਰ ਵਿਚ ਚੜਦੀ ਸਵੇਰ ਦੋ ਟਰੱਕਾਂ ਦੀ ਜ਼ਬਰਦਸਤ ਟੱਕਰ ਤੋਂ ਬਾਅਦ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਅੱਜ ਸਵੇਰ ਕਰੀਬ 6:30 ਵਜੇ ਇਕ ਟਰੱਕ ਜਲੰਧਰ ਤੋਂ ਫਗਵਾੜਾ ਸਾਈਡ ਜਾ ਰਿਹਾ ਸੀ ਤਾਂ ਇਕ ਫਗਵਾੜਾ ਤੋਂ ਜਲੰਧਰ ਸਾਈਡ ਆ ਰਿਹਾ ਸੀ ਜਦੋਂ ਇਹ ਚਹੇੜੂ ਪੁਲ ਪੁੱਜੇ ਤਾਂ ਫਗਵਾੜਾ ਤੋਂ ਜਲੰਧਰ ਜਾ ਰਿਹਾ ਟਰੱਕ ਬੇਕਾਬੂ ਹੋ ਕੇ ਡਿਵਾਈਡਰ ਪਾਰ ਕਰਦਾ ਹੋਇਆ ਰੋਡ ਦੀ ਦੂਸਰੀ ਸਾਈਡ ਜਾ ਕੇ ਪੱਥਰਾਂ ਨਾਲ ਭਰੇ ਟਰੱਕ ਨਾਲ ਟਕਰਾ ਗਿਆ, ਜਿਸ ਕਾਰਨ ਇਹ ਭਿਆਨਕ ਹਾਦਸਾ ਵਾਪਰ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਟਰੱਕਾਂ ਦੇ ਪਰਖੱਚੇ ਉੱਡ ਗਏ ਅਤੇ ਇਕ ਟਰੱਕ ਡਰਾਈਵਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸਾਰੀ ਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ਮੌਕੇ ’ਤੇ ਪੁੱਜੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਇਸ ਸੰਬੰਧੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਉਹ ਤੁਰੰਤ ਘਟਨਾ ਵਾਲੀ ਥਾਂ ’ਤੇ ਪੁੱਜੇ। ਉਨ੍ਹਾਂ ਕਿਹਾ ਕਿ ਦੂਸਰਾ ਟਰੱਕ ਚਾਲਕ ਗੰਭੀਰ ਜ਼ਖਮੀ ਹੋ ਗਿਆ ਹੈ, ਜਿਸ ਨੂੰ ਇਲਾਜ ਲਈ ਫਗਵਾੜਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ ਤੇ ਪੁਲਿਸ ਵਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ